ਵੱਡੀ ਖਬਰ: ਹਸਪਤਾਲ ਨੂੰ ਭਿਆਨਕ ਅੱਗ ਲੱਗਣ ਕਾਰਨ ਬੱਚੇ ਸਮੇਤ 7 ਲੋਕਾਂ ਦੀ ਮੌਤ
ਅੱਗ ‘ਚ 3 ਔਰਤਾਂ ਅਤੇ ਇਕ ਬੱਚੇ ਸਮੇਤ 7 ਲੋਕਾਂ ਦੀ ਮੌਤ, ਜਦਕਿ 20 ਤੋਂ ਵੱਧ ਲੋਕ ਜ਼ਖਮੀ
Tamil Nadu Dindigul Hospital Fire:
ਤਾਮਿਲਨਾਡੂ ਦੇ ਡਿੰਡੀਗੁਲ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਇਸ ਅੱਗ ‘ਚ 3 ਔਰਤਾਂ ਅਤੇ ਇਕ ਬੱਚੇ ਸਮੇਤ 7 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 20 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਸੋਸ਼ਲ ਮੀਡੀਆ ‘ਤੇ ਕਈ ਵੀਡੀਓਜ਼ ‘ਚ ਇਮਾਰਤ ‘ਚੋਂ ਅੱਗ ਅਤੇ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ।
ਫਿਲਹਾਲ ਫਾਇਰ ਟੈਂਡਰ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਗਰਾਊਂਡ ਫਲੋਰ ‘ਤੇ ਰਿਸੈਪਸ਼ਨ ਏਰੀਏ ‘ਚ ਅੱਗ ਲੱਗ ਗਈ। ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਣ ਦਾ ਸ਼ੱਕ ਹੈ।
ਅੱਗ ਲੱਗਣ ਤੋਂ ਬਾਅਦ, ਅੱਗ ਤੇਜ਼ੀ ਨਾਲ ਦੂਜੀ ਮੰਜ਼ਿਲ ਤੱਕ ਫੈਲ ਗਈ। ਫਿਰ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿਚ ਲੈ ਲਿਆ।