BREAKING: RBI ਨੂੰ ਬੰਬ ਨਾਲ ਉਡਾਉਣ ਦੀ ਧਮਕੀ
RBI Bomb Threat: ਭਾਰਤੀ ਰਿਜ਼ਰਵ ਬੈਂਕ (RBI) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ RBI ਗਵਰਨਰ ਨੂੰ ਈਮੇਲ ਰਾਹੀਂ ਦਿੱਤੀ ਗਈ ਹੈ। ਫਿਲਹਾਲ ਮੁੰਬਈ ਪੁਲਸ ਨੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਈਮੇਲ ਰੂਸੀ ਭਾਸ਼ਾ ਵਿੱਚ ਭੇਜੀ ਗਈ ਸੀ ਅਤੇ ਇਸ ਵਿੱਚ ਰਿਜ਼ਰਵ ਬੈਂਕ ਨੂੰ ਉਡਾਉਣ ਦੀ ਗੱਲ ਕੀਤੀ ਗਈ ਸੀ। ਇਸ ਮਾਮਲੇ ਵਿੱਚ ਮਾਤਾ ਰਮਾਬਾਈ ਮਾਰਗ (ਐਮਆਰਏ ਮਾਰਗ) ਥਾਣੇ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਮੇਲ ਰੂਸੀ ਭਾਸ਼ਾ ਵਿੱਚ ਹੋਣ ਕਾਰਨ ਏਜੰਸੀਆਂ ਹੋਰ ਵੀ ਚੌਕਸ ਹੋ ਗਈਆਂ ਹਨ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਕਿਸੇ ਨੇ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਦੇ ਇਰਾਦੇ ਨਾਲ ਮੇਲ ਤਾਂ ਨਹੀਂ ਭੇਜੀ?
ਇਸ ਲਈ IP ਐਡਰੈੱਸ ਟਰੇਸ ਕੀਤਾ ਜਾ ਰਿਹਾ ਹੈ। ਅਪਰਾਧ ਸ਼ਾਖਾ ਇਸ ਮਾਮਲੇ ਵਿੱਚ ਜੁਟੀ ਹੋਈ ਹੈ ਅਤੇ ਮਾਹਿਰਾਂ ਦੀ ਮਦਦ ਵੀ ਲਈ ਜਾ ਰਹੀ ਹੈ। ਧਮਕੀ ਮਿਲਣ ਤੋਂ ਬਾਅਦ ਆਸਪਾਸ ਦੇ ਇਲਾਕਿਆਂ ਦੀ ਜਾਂਚ ਕੀਤੀ ਗਈ।