Crime News: 11ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ
ਪਹਿਲਾਂ ਤਾਂ ਵਿਦਿਆਰਥੀ ਨੇ ਆਪਣੇ ਪਿਤਾ ਅਤੇ ਪੁਲਿਸ ਨੂੰ ਗੁੰਮਰਾਹ ਕੀਤਾ, ਪਰ ਜਦੋਂ ਸਖਤੀ ਵਰਤੀ ਗਈ ਤਾਂ ਉਸਨੇ ਆਪਣਾ ਜੁਰਮ ਕਬੂਲ ਕਰ ਲਿਆ
ਉੱਤਰ ਪ੍ਰਦੇਸ਼
ਉੱਤਰ ਪ੍ਰਦੇਸ਼ ‘ਚ 11ਵੀਂ ਜਮਾਤ ਦੇ ਵਿਦਿਆਰਥੀ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਅਤੇ ਲਾਸ਼ ਕੋਲ 6 ਦਿਨ ਤੱਕ ਰਿਹਾ। ਦੱਸਿਆ ਜਾ ਰਿਹਾ ਹੈ ਕਿ, ਮਾਂ ਦੇ ਨਾਲ ਉਕਤ ਬੱਚੇ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਤਾਂ ਉਸ ਨੇ ਆਪਣੀ ਮਾਂ ਨੂੰ ਧੱਕਾ ਦੇ ਦਿੱਤਾ।
ਸੱਟ ਲੱਗਣ ਕਾਰਨ ਜ਼ਿਆਦਾ ਖੂਨ ਵਹਿਣ ਕਾਰਨ ਮਾਂ ਆਰਤੀ ਦੀ ਮੌਤ ਹੋ ਗਈ ਪਰ ਮਾਂ ਦੀ ਮੌਤ ਤੋਂ ਬਾਅਦ ਵੀ ਉਹ ਸਕੂਲ ਗਿਆ ਅਤੇ 6 ਦਿਨ ਤੱਕ ਆਪਣੀ ਮਾਂ ਦੀ ਮ੍ਰਿਤਕ ਦੇਹ ਕੋਲ ਰਿਹਾ।
ਪਹਿਲਾਂ ਤਾਂ ਉਸਨੇ ਆਪਣੇ ਪਿਤਾ ਅਤੇ ਪੁਲਿਸ ਨੂੰ ਗੁੰਮਰਾਹ ਕੀਤਾ, ਪਰ ਜਦੋਂ ਸਖਤੀ ਵਰਤੀ ਗਈ ਤਾਂ ਉਸਨੇ ਆਪਣਾ ਜੁਰਮ ਕਬੂਲ ਕਰ ਲਿਆ।