ਕੈਬਨਿਟ ਮੰਤਰੀ ਹਰਦੀਪ ਮੁੰਡੀਆ ਦੇ ਹਲਕੇ ਸਹਾਨੇਵਾਲਾ ’ਚ ਜਲ ਸਪਲਾਈ ਵਰਕਰਾਂ ਵੱਲੋਂ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

All Latest NewsNews FlashPunjab News

 

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰੇ ਸਰਕਾਰ – ਵਰਿੰਦਰ ਸਿੰਘ ਮੋਮੀ

ਪੰਜਾਬ ਨੈੱਟਵਰਕ, ਲੁਧਿਆਣਾ-

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲਾ (ਜਿਲ੍ਹਾ ਲੁਧਿਆਣਾ) ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਵੱਲੋਂ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਮਿਤੀ 18 ਦਸੰਬਰ 2024 ਨੂੰ ਪੂਰਅਮਨ ਢੰਗ ਨਾਲ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਅੱਜ ਇਥੇ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਅਧੀਨ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਅਧਾਰਿਤ ਵਰਕਰਾਂ ਨੂੰ ਵਿਭਾਗ ’ਚ ਮਰਜ ਕਰਕੇ ਪੱਕਾ ਰੁਜਗਾਰ ਕਰਨ ਸਮੇਤ ‘ਮੰਗ-ਪੱਤਰ’ ਵਿੱਚ ਦਰਜ ਤਮਾਮ ਮੰਗਾਂ ਦੇ ਨਿਪਟਾਰਾ ਕਰਨ ਸਬੰਧੀ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਨਾਲ ਉਪਰੋਕਤ ਜੱਥੇਬੰਦੀ ਦੀ ਪੈਨਲ ਮੀਟਿੰਗ ਮਿਤੀ 25-11-2024 ਨੂੰ ਹੋਈ ਸੀ, ਜਿਸ ’ਚ ਵਿਭਾਗੀ ਅਧਿਕਾਰੀ ਵੀ ਮੌਜੂਦ ਸਨ।

ਇਸ ਮੀਟਿੰਗ ’ਚ ਕੈਬਨਿਟ ਮੰਤਰੀ ਵੱਲੋਂ ਜਥੇਬੰਦੀ ਦੇ ਪੱਤਰ ਵਿਚ ਦਰਜ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਇਨ੍ਹਾਂ ਮੰਗਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਕਿ ਵਰਕਰਾਂ ਦਾ ਪੱਕਾ ਰੁਜਗਾਰ ਕਰਨ ਦੀ ਮੰਗ ਦਾ ਹੱਲ ਕਰਵਾਉਣ ਲਈ ਵਿਭਾਗੀ ਅਧਿਕਾਰੀਆਂ ਅਤੇ ਸਰਕਾਰ ਤੱਕ ਰਾਬਤਾ ਕੀਤਾ ਜਾਵੇਗਾ ਅਤੇ ਜਲਦੀ ਹੱਲ ਕੀਤਾ ਜਾਵੇਗਾ।

ਇਸੇ ਉਦੇਸ਼ ਨਾਲ ਜੱਥੇਬੰਦੀ ਨੂੰ ਮੰਗਾਂ ਤੇ ਮੁੜ ਵਿਚਾਰ ਵਟਾਂਦਰਾ ਕਰਨ ਲਈ ਮਿਤੀ 3-12-2024 ਨੂੰ ਦੁਪਹਿਰੇ 12 ਵਜੇ ਮਾਨਯੋਗ ਕੈਬਨਿਟ ਮੰਤਰੀ, ਜਸਸ ਵਿਭਾਗ ਦੇ ਨਾਲ ਮੇਨ ਸਕੱਤਰੇਤ ਪੰਜਾਬ ਚੰਡੀਗੜ੍ਹ ਵਿਖੇ ਸਮਾਂ ਦਿੱਤਾ ਗਿਆ ਸੀ ਪਰ ਤ੍ਰਾਂਸਦੀ ਇਹ ਹੈ ਕਿ ਜੱਥੇਬੰਦੀ ਦੀ ਲੀਡਰਸ਼ਿਪ ਚੰਡੀਗੜ ਵਿਖੇ ਮੀਟਿੰਗ ਕਰਨ ਲਈ ਪਹੁੰਚ ਗਈ ਸੀ ਅਤੇ ਕੈਬਨਿਟ ਮੰਤਰੀ ਦੇ ਘਰੇਲੂ ਰੁਝਵਿਆ ਵਿਚ ਵਿਅਸਤ ਹੋਣ ਦਾ ਹਵਾਲਾ ਦੇ ਕੇ ਇਹ ਮੀਟਿੰਗ ਐਨ ਮੌਕੇ ਤੇ ਰੱਦ ਕਰ ਦਿੱਤੀ ਗਈ।

ਇਸਦੇ ਬਾਅਦ ਜੱਥੇਬੰਦੀ ਵੱਲੋਂ ਇਕ ਪੱਤਰ ਮਿਤੀ 7-12-2024 ਨੂੰ ਭੇਜ ਕੇ ਦੁਬਾਰਾ ਮੀਟਿੰਗ ਦਾਂ ਸਮਾਂ ਦੇਣ ਦੀ ਮੰਗ ਕੀਤੀ ਗਈ ਹੈ, ਲੇਕਿਨ ਯੂਨੀਅਨ ਨੂੰ ਅਜੇ ਤੱਕ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ ਹੈ ਅਤੇ ਇਸਦੇ ਨਾਲ ਹੀ ‘ਜੱਥੇਬੰਦੀ ਦੇ ਮੰਗ-ਪੱਤਰ ਵਿਚ ਦਰਜ ਮੰਗਾਂ ਦਾ ਹੱਲ ਵੀ ਨਹੀਂ ਹੋ ਸੱਕਿਆ ਹੈ। ਜਿਸਦੇ ਰੋਸ ਵਜੋਂ ਯੂਨੀਅਨ ਵੱਲੋਂ ਮਜਬੂਰ ਹੋ ਕੇ ਮਿਤੀ 18-12-2024 ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਹਲਕੇ ਸਹਾਨੇਵਾਲ (ਜਿਲ੍ਹਾ ਲੁਧਿਆਣਾ) ਵਿਚ ਵਰਕਰਾਂ ਵੱਲੋਂ ਪਰਿਵਾਰਾਂ ਅਤੇ ਬੱਚਿਆ ਸਮੇਤ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸਦੀਆਂ ਤਿਆਰੀਆ ਪੂਰੇ ਜੋਰ ਸ਼ਾਰ ਨਾਲ ਚੱਲ ਰਹੀਆ ਹਨ ਅਤੇ ਇਹ ਧਰਨਾ ਮੰਗਾਂ ਮਨਵਾਉਣ ਤੱਕ ਜਾਰੀ ਰੱਖਿਆ ਜਾਵੇਗਾ।

ਜਥੇਬੰਦੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਲਾਗੂ ਕਰਨਾ ਅਤੇ ਜਦੋਂ ਤੱਕ ਇਸ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਤਨਖਾਹਾਂ ਵਿਚ ਕਿਰਤ ਕਾਨੂੰਨ ਦੇ ਅਧੀਨ ਵਧੀਆ ਉਜਰਤਾਂ ਮੁਤਾਬਿਕ ਤਨਖਾਹ ’ਚ ਵਾਧਾ ਕਰਨ, ਈ.ਪੀ.ਐਫ., ਈ.ਐਸ.ਆਈ. ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਸੂਬਾ ਆਗੂ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਰੁਪਿੰਦਰ ਸਿੰਘ, ਜਸਬੀਰ ਸਿੰਘ ਜਿੰਦਵੜੀ, ਬਲਜੀਤ ਸਿੰਘ ਭੱਟੀ, ਮਨਪ੍ਰੀਤ ਸਿੰਘ, ਜਗਰੂਪ ਸਿੰਘ, ਸੁਰਿੰਦਰ ਸਿੰਘ, ਓਕਾਰ ਸਿੰਘ, ਪ੍ਰਦੂਮਣ ਸਿੰਘ, ਤਰਜਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ ਬਾਠ, ਜਸਵੀਰ ਸਿੰਘ ਸੀਰਾ, ਮੇਜਰ ਸਿੰਘ, ਗੁਰਵਿੰਦਰ ਸਿੰਘ ਪੰਜੋਲੀ ਮੌਜੂਦ ਸਨ।

 

Media PBN Staff

Media PBN Staff

Leave a Reply

Your email address will not be published. Required fields are marked *