ਪੰਜਾਬ ‘ਚ ਵੱਡੀ ਵਾਰਦਾਤ; AAP ਆਗੂ ਅਤੇ ਮੌਜੂਦਾ ਸਰਪੰਚ ਦਾ ਬੇਰਹਿਮੀ ਨਾਲ ਕਤਲ

All Latest NewsNews FlashPunjab News

 

ਬਰਨਾਲਾ

ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਇਕ ਨੌਜਵਾਨ ਸਰਪੰਚ ਦਾ ਬੇਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਸਰਪੰਚ ਸੁਖਜੀਤ ਸਿੰਘ ਦਾ ਕਤਲ ਕਰ ਦਿੱਤਾ।

ਮੀਡੀਆ ਰਿਪੋਰਟ ਮੁਤਾਬਿਕ, ਮ੍ਰਿਤਕ ਸਰਪੰਚ ਦੇ ਪਰਿਵਾਰ ਮੈਂਬਰਾਂ ਤੇ ਪਿੰਡ ਵਾਸੀਆਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਪਿੰਡ ਦੇ ਕੁਝ ਵਿਅਕਤੀ ਉਨ੍ਹਾਂ ਨਾਲ ਰੰਜਿਸ਼ ਰੱਖਦੇ ਸਨ।

ਇਹ ਵੀ ਦੋਸ਼ ਲਗਾਇਆ ਕਿ ਕੁਝ ਵਿਅਕਤੀ ਪਿੰਡ ਵਿੱਚ ਚਿੱਟੇ ਦਾ ਨਸ਼ਾ ਕਰ ਰਹੇ ਸਨ, ਜਦੋਂ ਉਸਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ ਕੀਤੀ ਤਾਂ ਕੁਝ ਸਮੇਂ ਬਾਅਦ ਨਸ਼ਾ ਤਸਕਰ ਆਪਣੇ ਸਾਥੀਆਂ ਨਾਲ ਸਰਪੰਚ ਦੇ ਘਰ ਹਥਿਆਰ ਲੈ ਕੇ ਆ ਗਏ। ਸਰਪੰਚ ਅਤੇ ਉਸਦੇ ਸਾਥੀਆਂ ਉਤੇ ਜਾਨਲੇਵਾ ਹਮਲਾ ਕਰ ਦਿੱਤਾ।

ਇਹ ਹਮਲੇ ਵਿੱਚ ਸਰਪੰਚ ਸੁਖਜੀਤ ਸਿੰਘ ਬਰਛਾ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿੱਚ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਬਰਨਾਲ ਭੇਜ ਦਿੱਤਾ। ਰਸਤੇ ਵਿੱਚ ਜਾਂਦੇ ਹੋਏ ਉਸਦੀ ਮੌਤ ਹੋ ਗਈ।

ਇਸ ਹਮਲੇ ਵਿੱਚ ਸਰਪੰਚ ਸੁਖਜੀਤ ਦੇ ਪਿਤਾ ਅਮਰਜੀਤ ਸਿੰਘ ਸਮੇਤ ਤਿੰਨ ਹੋਰ ਵਿਅਕਤੀ ਜ਼ਖਮੀ ਹੋ ਗਏ ਦੱਸੇ ਜਾ ਰਹੇ ਹਨ। ਮ੍ਰਿਤਕ ਸਰਪੰਚ ਆਮ ਆਦਮੀ ਪਾਰਟੀ ਦਾ ਪੁਰਾਣਾ ਸਮਰਥਕ ਸੀ।

 

Media PBN Staff

Media PBN Staff

Leave a Reply

Your email address will not be published. Required fields are marked *