All Latest NewsNews FlashPunjab News

ਪੁਰਾਣੀ ਪੈਨਸ਼ਨ ਬਹਾਲ ਕਰਾਉਣ ਦੀ ਮੰਗ ਲੋਕ ਸਭਾ ‘ਚ ਚੁੱਕਣ ਲਈ ਦਿੱਤਾ ਮੰਗ ਪੱਤਰ

 

ਪੰਜਾਬ ਨੈੱਟਵਰਕ, ਸਮਾਣਾ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲ੍ਹਾ ਪਟਿਆਲਾ ਦੇ ਸਰਪ੍ਰਸਤ ਜਸਵਿੰਦਰ ਸਿੰਘ ਸਮਾਣਾ ਦੀ ਅਗਵਾਈ ਵਿੱਚ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅੱਜ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਦੀ ਮੰਗ ਲੋਕ ਸਭਾ ਵਿੱਚ ਚੁੱਕਣ ਲਈ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਉਹਨਾਂ ਮੈਂਬਰ ਪਾਰਲੀਮੈਂਟ ਰਾਜਾ ਵੜਿੰਗ ਨੂੰ ਕਿਹਾ ਕਿ ਪੁਰਾਣੀ ਪੈਨਸ਼ਨ 2004 ਤੋਂ ਬਾਅਦ ਬੰਦ ਕੀਤੀ ਹੋਈ ਹੈ। ਜਿਸ ਨਾਲ ਇਸ ਤੋਂ ਬਾਅਦ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਬਹੁਤ ਪਰੇਸ਼ਾਨੀਆਂ ਨੂੰ ਝੱਲਣਾ ਪੈ ਰਿਹਾ ਹੈ।

ਕਿਉਂਕਿ ਨਵੀਂ ਪੈਨਸ਼ਨ ਬਹੁਤ ਹੀ ਨਿਗੂਣੀ ਹੈ ਜਿਸ ਨਾਲ ਮੁਲਾਜ਼ਮਾ ਦਾ ਘਰ ਦਾ ਗੁਜ਼ਾਰਾ ਵੀ ਨਹੀਂ ਹੋ ਸਕਦਾ। ਉਹਨਾਂ ਕਿਹਾ ਨਵੀਂ ਪੈਨਸ਼ਨ ਸਕੀਮ ਬੰਦ ਹੋਣੀ ਚਾਹੀਦੀ ਅਤੇ ਪੁਰਾਣੀ ਪੈਨਸ਼ਨ ਬਹਾਲ ਹੋਣੀ ਚਾਹੀਦੀ ਹੈ। ਐਨਪੀਐਸ ਕਟੌਤੀ ਬੰਦ ਕਰਕੇ ਜੀਪੀਐਫ ਕਟੌਤੀ ਸ਼ੁਰੂ ਕੀਤੀ ਜਾਵੇ।

ਅਧਿਆਪਕ ਆਗੂ ਗੁਰਪ੍ਰੀਤ ਸਿੰਘ ਸਿੱਧੂ,ਸਪਿੰਦਰਜੀਤ ਸ਼ਰਮਾ, ਯੋਗਰਾਜ, ਹਰਵਿੰਦਰ ਸੰਧੂ, ਅਮਰੀਕ ਸਿੰਘ, ਗੁਰਵਿੰਦਰ ਸਿੰਘ ਖੰਗੂੜਾ,ਵਰਿੰਦਰ ਸਿੰਘ, ਮਨੋਜ ਕੁਮਾਰ, ਰਾਜਵਿੰਦਰ ਸਿੰਘ ਭਿੰਡਰ, ਅਮਨਦੀਪ ਗਰਗ, ਜਗਪ੍ਰੀਤ ਸਿੰਘ ਅਤੇ ਪ੍ਰੇਮ ਪਾਲ ਨੇ ਉਹਨਾਂ ਪਾਸੋਂ ਮੰਗ ਕੀਤੀ ਕਿ ਇਹ ਮੁੱਦਾ ਲੋਕ ਸਭਾ ਵਿੱਚ ਚੁੱਕ ਕੇ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਥੇਬੰਦੀ ਨੂੰ ਵਿਸ਼ਵਾਸ ਦਵਾਇਆ ਕਿ ਉਹ ਇਸ ਮੁੱਦੇ ਨੂੰ ਲੋਕ ਸਭਾ ਵਿੱਚ ਜਰੂਰ ਚੁੱਕਣਗੇ।

 

Leave a Reply

Your email address will not be published. Required fields are marked *