Punjab Breaking: ਪੰਜਾਬ ਦੇ ਇਸ ਥਾਣੇ ‘ਚ ਵੱਡਾ ਧਮਾਕਾ…!
Punjab Breaking: ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ- ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ
ਪੰਜਾਬ ਨੈੱਟਵਰਕ, ਅੰਮ੍ਰਿਤਸਰ:
Punjab Breaking: ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿੱਚ ਸਵੇਰੇ ਕਰੀਬ ਸਵਾ ਤਿੰਨ ਵਜੇ ਜ਼ਬਰਦਸਤ ਧਮਾਕਾ ਹੋਇਆ। ਇਸ ਤੋਂ ਬਾਅਦ ਪੁਲਸ ਨੇ ਥਾਣੇ ਦੇ ਗੇਟ ਬੰਦ ਕਰ ਦਿੱਤੇ ਅਤੇ ਪੁਲਸ ਅਧਿਕਾਰੀ ਅਤੇ ਫੋਰੈਂਸਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਦੂਜੇ ਪਾਸੇ ਧਮਾਕੇ ਤੋਂ ਬਾਅਦ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਇੱਕ ਵੀਡੀਓ ਜਾਰੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਿਹਾ ਕਿ ਥਾਣੇ ਵਿੱਚ ਇੱਕ ਆਵਾਜ਼ ਆਈ ਸੀ।
ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਬਾਰੇ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਹਿ ਸਕੇਗੀ।
ਪਰ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੇ ਧਮਾਕੇ ਦੀ ਪੁਸ਼ਟੀ ਨਹੀਂ ਕੀਤੀ, ਜਦਕਿ ਦੂਜੇ ਪਾਸੇ ਥਾਣੇ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਸਾਫ਼ ਕਿਹਾ ਕਿ ਦੇਰ ਰਾਤ ਵੱਡਾ ਧਮਾਕਾ ਹੋਇਆ। ਜਿਸ ਨੂੰ ਸੁਣ ਕੇ ਰਾਤ ਨੂੰ ਲੋਕ ਘਰਾਂ ਤੋਂ ਬਾਹਰ ਨਿਕਲ ਆਏ।