ਅਧਿਆਪਕਾਂ ਲਈ ਵੱਡੀ ਖ਼ਬਰ! ਸਿੱਖਿਆ ਵਿਭਾਗ ਨੇ ‘ਨੋ ਵਰਕ ਨੋ ਪੇ’ ਬਾਰੇ ਜਾਰੀ ਕੀਤੇ ਸਖ਼ਤ ਹੁਕਮ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਅਧਿਆਪਕਾਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਅਧਿਆਪਕ ਚੱਲ ਰਹੇ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ ਅਤੇ ਬਿਨਾਂ ਛੁੱਟੀ ਤੋਂ ਆਪਣੀ ਡਿਊਟੀ ਛੱਡ ਰਹੇ ਹਨ, ਅਜਿਹੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾਣਗੀਆਂ।
ਸਕੂਲ ਸਿੱਖਿਆ ਸਕੱਤਰ ਪੰਜਾਬ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ‘ਨੋ ਵਰਕ ਨੋ ਪੇ’ ਨਿਯਮ ਸਰਕਾਰੀ ਛੁੱਟੀ ਤੋਂ ਬਿਨਾਂ ਗੈਰਹਾਜ਼ਰ ਪਾਏ ਜਾਣ ਵਾਲੇ ਮੁਲਾਜ਼ਮਾਂ ’ਤੇ ਲਾਗੂ ਹੋਵੇਗਾ।
ਸਕੂਲਾਂ ਵਿੱਚ ਮੁਲਾਜ਼ਮਾਂ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ, ਫੀਲਡ ਦਫ਼ਤਰ ਅਤੇ ਸਕੂਲ ਦੇ ਕੰਮਾਂ ਵਿੱਚ ਵਿਘਨ ਪੈਣ ’ਤੇ ਚਿੰਤਾ ਪ੍ਰਗਟਾਈ ਗਈ ਹੈ। pk