All Latest NewsNews FlashPunjab News

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਬਾਰੇ ਦਿੱਤਾ ਵੱਡਾ ਬਿਆਨ! ਕਿਹਾ, ਇਨ੍ਹਾਂ ਦੇ ਯੋਗਦਾਨ ਬਿਨ੍ਹਾਂ.. ਕੁੱਝ ਵੀ ਸੰਭਵ ਨਹੀਂ!

 

– ਕਿਹਾ! ਸਿੱਖਿਆ ਸੁਧਾਰ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਹੈ

-“ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਲੇਰਕੋਟਲਾ ਜ਼ਿਲ੍ਹਾ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ

– ਅਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਵਿਭਾਗ ਦੀ ਕਾਰਗੁਜਾਰੀ ਵਿਚ ਕੀਤਾ ਜਾ ਰਿਹਾ ਹੈ ਲਗਾਤਾਰ ਸੁਧਾਰ – ਸਿੱਖਿਆ ਮੰਤਰੀ

ਪੰਜਾਬ ਨੈੱਟਵਰਕ, ਮਾਲੇਰਕੋਟਲਾ-

ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਭਾਸ਼ਾਵਾਂ, ਲੋਕ ਸੰਪਰਕ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਮਾਲੇਰਕੋਟਲਾ ਜ਼ਿਲ੍ਹਾ ਦੇ ਅਧਿਆਪਕਾਂ ਨਾਲ ਅੱਜ ਸੰਵਾਦ ਰਚਾਇਆ ਗਿਆ ।

ਦੱਸਣਯੋਗ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ, ਹੋਰ ਸੁਧਾਰ ਜਾਂ ਬਦਲਾਅ ਲਈ, ਚੱਲ ਰਹੇ ਸੁਧਾਰਾਂ ਅਤੇ ਪ੍ਰੋਗਰਾਮਾਂ ਬਾਰੇ ਅਧਿਆਪਕਾਂ ਤੋਂ ਫੀਡਬੈਕ ਲੈਣ ਦੇ ਮੰਤਵ ਨਾਲ ਨਿਵੇਕਲੀ ਪਹਿਲਕਦਮੀ ਕਰਦਿਆਂ ਹਰਜੋਤ ਸਿੰਘ ਬੈਂਸ “ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਅਧਿਆਪਕਾਂ ਨਾਲ ਰੂਬਰੂ ਹੋ ਰਹੇ ਹਨ। ਮਲੇਰਕੋਟਲਾ ਵਿਖੇ ਇਹ ਸਮਾਗਮ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਕਰਵਾਇਆ ਗਿਆ, ਜਿਸ ਵਿੱਚ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਜਨਾਬ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

ਇਸ ਮੌਕੇ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਸੂਬੇ ਪੱਧਰ ਤੇ “ਅਧਿਆਪਕਾਂ ਨਾਲ ਸੰਵਾਦ” ਪ੍ਰੋਗਰਾਮ ਉਲੀਕਣ ਦਾ ਮਨੋਰਥ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਬੀਪੀਈਓਜ਼, ਸੈਂਟਰ ਹੈੱਡ ਟੀਚਰਾਂ, ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਫ਼ਸਰਾਂ ਅਤੇ ਸਕੂਲ ਕੈਂਪਸ ਪ੍ਰਬੰਧਕਾਂ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਜਾਂ ਬਦਲਾਅ ਲਈ, ਚੱਲ ਰਹੇ ਸੁਧਾਰਾਂ ਅਤੇ ਪ੍ਰੋਗਰਾਮਾਂ ਬਾਰੇ ਫੀਡਬੈਕ ਪ੍ਰਾਪਤ ਕਰਨਾ ਹੈ ਤਾਂ ਜੋ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਈ ਵਿਦਿਅਕ ਢਾਂਚੇ ਦੇ ਵਿਕਾਸ ਨੂੰ ਹੋਰ ਮਜਬੂਤ ਕੀਤਾ ਜਾ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸਿੱਖਿਆ ਅਤੇ ਸਿਹਤ ਲੋਕ ਮੁੱਦੇ ਵਜੋਂ ਉਭਰੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ ਆਦਿ ਦੀ ਸ਼ੁਰੂਆਤ ਕਰ ਕੇ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੇ ਉਪਰਾਲੇ ਆਰੰਭ ਕੀਤੇ ਹਨ ਤਾਂ ਜੋ ਪੰਜਾਬ ਦੇ ਨੌਜਵਾਨ ਮੁਕਾਬਲੇ ਦੇ ਯੁੱਗ ਵਿੱਚ ਸਮੇਂ ਦੇ ਹਾਣੀ ਬਣ ਸਕਣ।

ਇਸ ਤੋਂ ਇਲਾਵਾ ਪੰਜਾਬ ਦੇ ਸਕੂਲ ਦੇ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਨੁਸਾਰ ਸਾਡੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਅਤੇ ਮਜ਼ਬੂਤ ਕਰਨ ਲਈ ਅਗਵਾਈ ਅਤੇ ਪ੍ਰਬੰਧਕੀ ਹੁਨਰਾਂ ਨਾਲ ਲੈਸ ਕਰਨ ਲਈ ਸਿੰਗਾਪੁਰ, ਆਈਆਈਐਮ ਅਹਿਮਦਾਬਾਦ ਅਤੇ ਹੁਣ ਫਿਨਲੈਂਡ ਤੋਂ ਸਿਖਲਾਈ ਲੈਣ ਦੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਬਣਾਉਣ ਅਤੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਅਤੇ ਮਾਣ ਦੀ ਭਾਵਨਾ ਪੈਦਾ ਕਰਨ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ।ਉਨ੍ਹਾਂ ਕਿਹਾ ਕਿ ਉਹ ਹੁਣ ਤੱਕ ਹਜ਼ਾਰ ਤੋਂ ਵੱਧ ਸਕੂਲਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਜ਼ਿਆਦਾਤਰ ਅਧਿਆਪਕ ਆਪਣੇ ਕੰਮ ਨੂੰ ਸਮਰਪਿਤ ਪਾਏ ਗਏ ਹਨ।ਆਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਸਿੱਖਿਆ ਵਿਭਾਗ ਨੂੰ ਹੋਰ ਬਿਹਤਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਵਿੱਚ ਆਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੈ।

ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚਾ ਅਤੇ ਹੋਰ ਅਪਗ੍ਰੇਡੇਸ਼ਨ ਲਈ ਕੁੱਲ 20,000 ਸਕੂਲਾਂ ਦਾ ਸਰਵੇ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਲਗਭਗ 8000 ਸਕੂਲਾਂ ਨੂੰ 1400 ਕਿਲੋਮੀਟਰ ਚਾਰ ਦੀਵਾਰੀ ਮਿਲ ਚੁੱਕੀ ਹੈ ਜਦਕਿ 10,000 ਕਲਾਸਰੂਮਾਂ ਦੀ ਉਸਾਰੀ/ਮੁਰੰਮਤ ਅਤੇ ਨਵੀਨੀਕਰਣ ਦਾ ਕੰਮ ਕੀਤਾ ਗਿਆ ਹੈ। ਇਸੇ ਤਰ੍ਹਾਂ 90 ਫੀਸਦੀ ਤੋਂ ਵੱਧ ਸਕੂਲਾਂ ਵਿਚ ਵਾਈਫਾਈ ਦੀ ਸਹੁਲਤ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਮਿਲਣਾ ਵਾਲੀਆਂ ਗ੍ਰਾਂਟਾਂ ਖਰਚਣ ਵਿੱਚ ਵੀ ਪੰਜਾਬ ਪਹਿਲੇ ਨੰਬਰ ਉੱਤੇ ਹੈ। ਸੂਬੇ ਵਿੱਚ ਸਿੱਖਿਆ ਸੁਧਾਰ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਹੈ

ਇਸ ਮੌਕੇ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਅਤੇ ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਹਲਕਿਆਂ ਵਿੱਚ ਕਰੋੜਾਂ ਰੁਪਏ ਸਿੱਖਿਆ ‘ਤੇ ਖਰਚ ਕੀਤੇ ਹਨ, ਜਿਸ ਨਾਲ ਸਿੱਖਿਆ ਢਾਂਚੇ ਵਿੱਚ ਵੱਡੇ ਸੁਧਾਰ ਹੋਏ ਹਨ। ਸਮਾਗਮ ਦੌਰਾਨ ਵਿਦੇਸ਼ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੇ ਆਪਣੇ ਤਜਰਬੇ ਦੱਸਦਿਆਂ ਕਿਹਾ ਕਿ ਇਸ ਸਿਖਲਾਈ ਲਈ ਅਧਿਆਪਕਾਂ ਦੀ ਚੋਣ ਦਾ ਤਰੀਕਾ ਬਹੁਤ ਪਾਰਦਰਸ਼ੀ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਨਾਲ ਉਨ੍ਹਾਂ ਵੱਲੋਂ ਕੀਤੇ ਜਾਂਦੇ ਅਧਿਆਪਨ ਦੇ ਤੌਰ ਤਰੀਕਿਆਂ ਵਿੱਚ ਵੱਡੇ ਪੱਧਰ ਤੇ ਤਬਦੀਲੀ ਆਈ ਹੈ, ਜਿਨ੍ਹਾਂ ਦਾ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ। ਇਸ ਮੌਕੇ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਜ਼ਿਲੇ ਵਿੱਚ ਪਹਿਲੀ ਵਾਰ ਪਹੁੰਚਣ ਤੇ ਗਾਰਡ ਆਫ ਆਨਰ ਵੀ ਦਿੱਤਾ ਗਿਆ।

 

Leave a Reply

Your email address will not be published. Required fields are marked *