ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ AAP ‘ਚ ਸ਼ਾਮਲ
ਹੁਸ਼ਿਆਰਪੁਰ
ਹੁਸ਼ਿਆਰਪੁਰ ਵਿੱਚ ਅੱਜ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਕਈ ਸੀਨੀਅਰ ਆਗੂ ਅਤੇ ਕੌਂਸਲਰ ਕਾਂਗਰਸ ਛੱਡ ਕੇ ਆਪ ਵਿਚ ਸ਼ਾਮਲ ਹੋ ਗਏ।
ਜਾਣਕਾਰੀ ਮੁਤਾਬਿਕ, ਕਾਂਗਰਸੀ ਕੌਂਸਲਰ ਸੁਨੀਤਾ ਦੇਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਨੇ ਉਨ੍ਹਾਂ ਦਾ ‘ਆਪ’ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸੁਨੀਤਾ ਦੇਵੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਮੁਹੱਲੇ ਦੀ ਬਿਹਤਰੀ ਲਈ ਉਹਨਾਂ ਨੇ ਇਹ ਕਦਮ ਚੁੱਕਿਆ ਹੈ।