All Latest NewsNews FlashPunjab News

ਮੈਂ ਅਸਤੀਫ਼ਾ ਨਹੀਂ ਦਿਆਂਗਾ… ਮਲਵਈਆਂ ਦੇ ਮੂੰਹੋਂ ਗਾਲ੍ਹ ਨਿਕਲਣਾ ਸੁਭਾਵਿਕ! ਵਲਟੋਹਾ ਵੱਲੋਂ ਜਾਰੀ ਵੀਡੀਓ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਜਵਾਬ

 

ਚੰਡੀਗੜ੍ਹ-

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੋਸ਼ਲ ਮੀਡੀਆ ਉਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਦੀ ਚਰਚਾ ਛਿੜਨ ਮਗਰੋਂ ਉਹ ਮੀਡੀਆ ਸਾਹਮਣੇ ਆਏ। ਉਨ੍ਹਾਂ ਨੇ ਕਿਹਾ ਕਿ ਕੁਝ ਏਜੰਟ ਉਨ੍ਹਾਂ ਦੀ ਲਗਾਤਾਰ ਕਿਰਦਾਰਕੁਸ਼ੀ ਕਰ ਰਹੇ ਹਨ।

ਵਿਰਸਾ ਸਿੰਘ ਵਲਟੋਹਾ ਦੇ ਨਾਲ 15 ਅਕਤੂਬਰ ਨੂੰ ਸਕੱਤਰੇਤ ਵਿਖੇ ਹੋਈ ਗੱਲਬਾਤ ਦੌਰਾਨ ਤਲਖੀ ਦੀ ਵੀਡੀਓ ਸਬੰਧੀ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਲਾ-ਸਾਲੀ ਕਹਿਣਾ ਮਲਵੱਈਆਂ ਦੀ ਭਾਸ਼ਾ ‘ਚ ਸ਼ਾਮਲ ਹੈ ਤੇ ਗੱਲਬਾਤ ਕਰਦਿਆਂ ਅਜਿਹਾ ਮੂੰਹੋਂ ਨਿਕਲ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸਿਰਫ਼ 27 ਸੈਕਿੰਡ ਦੀ ਵੀਡੀਓ ਜਾਰੀ ਕੀਤੀ ਗਈ ਹੈ ਇਹ ਵੀਡੀਓ ਸਿਰਫ਼ ਤਾਂ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਸੀ। ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਵੀਡੀਓ ਬਾਹਰ ਕਿਸ ਤਰ੍ਹਾਂ ਆਈ ਹੈ।

ਉਨ੍ਹਾਂ ਕਿਹਾ ਕਿ ਇਹ ਪੂਰੀ ਵੀਡੀਓ ਡੇਢ ਘੰਟੇ ਦੀ ਹੈ ਜਿਸ ਨੂੰ ਜਨਤਕ ਕਰਨਾ ਚਾਹੀਦਾ ਹੈ। ਸੰਗਤਾਂ ਜਦ ਇਸ ਵੀਡੀਓ ਨੂੰ ਸੁਣਨਗੀਆਂ ਤਾਂ ਇਹੋ ਹੀ ਕਹਿਣਗੀਆਂ ਕਿ ਵਿਰਸਾ ਸਿੰਘ ਵਲਟੋਹਾ ਖਿਲਾਫ਼ ਹੋਰ ਸਖਤ ਫੈਸਲਾ ਕਿਉਂ ਨਹੀਂ ਲਿਆ ਗਿਆ।

ਮੁਕਤਸਰ ਸਾਹਿਬ ਤੋਂ ਇੱਕ 18 ਸਾਲ ਪੁਰਾਣੇ ਉਨ੍ਹਾਂ ਦੇ ਘਰੇਲੂ ਝਗੜੇ ਨੂੰ ਉਛਾਲਿਆ ਜਾ ਰਿਹਾ ਹੈ। ਇਸ ਸਬੰਧੀ ਉਹ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਜਵਾਬ ਦੇ ਚੁੱਕੇ ਹਨ। zee

 

Leave a Reply

Your email address will not be published. Required fields are marked *