ਕੀ ਪੁਲਿਸ ਚੌਂਕੀ ‘ਤੇ ਹੋਇਆ ਹਮਲਾ? ਪੜ੍ਹੋ SSP ਦਾ ਬਿਆਨ
ਰੋਹਿਤ ਗੁਪਤਾ, ਗੁਰਦਾਸਪੁਰ
ਗੁਰਦਾਸਪੁਰ ਦੀ ਪੁਲਿਸ ਚੌਂਕੀ ਬਖਸ਼ੀਵਾਲ ਤੇ ਹਮਲੇ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਇਹ ਚੌਂਕੀ ਪੁਲਿਸ ਨੇ ਸੁਰੱਖਿਆ ਦੇ ਕਾਰਨਾਂ ਕਰਕੇ ਕਰੀਬ ਦੋ ਹਫ਼ਤੇ ਪਹਿਲਾਂ ਬੰਦ ਕਰ ਦਿੱਤਾ ਸੀ।
ਦੂਜੇ ਪਾਸੇ ਜਦੋਂ ਇਸ ਬਾਰੇ ਐਸਐਸਪੀ ਦਾਇਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਾਉਣ ਦੀ ਕੋਸਿਸ਼ ਕੀਤੀ ਜਾ ਰਹੀ ਹੈ ਕਿ, ਇਹ ਕੋਈ ਗ੍ਰਨੇਡ ਹਮਲਾ ਸੀ ਜਾਂ ਫਿਰ ਕਿਸੇ ਹੋਰ ਤਰੀਕੇ ਨਾਲ ਧਮਾਕਾ ਹੋਇਆ ਹੈ। ਫਿਲਹਾਲ ਜਾਂਚ ਜਾਰੀ ਹੈ।