ਵੱਡੀ ਖ਼ਬਰ: ਰਾਹੁਲ ਗਾਂਧੀ ਖਿਲਾਫ FIR ਦਰਜ
Rahul Gandhi FIR: ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਸਾਹਮਣੇ ਆਈ ਹੈ ਕਿ ਸੰਸਦ ‘ਚ ਹੰਗਾਮਾ ਕਰਨ ‘ਤੇ ਰਾਹੁਲ ਗਾਂਧੀ ਖਿਲਾਫ FIR ਦਰਜ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਭਾਜਪਾ ਨੇ ਹੰਗਾਮੇ ਦੇ ਮਾਮਲੇ ‘ਤੇ ਸੰਸਦ ਮਾਰਗ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ‘ਤੇ ਇਹ ਕਾਰਵਾਈ ਹੋਈ ਹੈ।
ਭਾਜਪਾ ਦਾ ਦੋਸ਼ ਹੈ ਕਿ ਉਸ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅਤੇ ਮੁਕੇਸ਼ ਰਾਜਪੂਤ ਝੜਪ ਵਿੱਚ ਜ਼ਖ਼ਮੀ ਹੋ ਗਏ। ਪ੍ਰਤਾਪ ਸਾਰੰਗੀ ਦੇ ਸਿਰ ‘ਤੇ ਸੱਟ ਲੱਗੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਦੂਜੇ ਪਾਸੇ ਕਾਂਗਰਸ ਨੇ ਵੀ ਭਾਜਪਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਕਾਂਗਰਸ ਨੇ ਕਿਹਾ ਹੈ ਕਿ ਇਹ ਸਭ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ‘ਚ ਆਪਣੇ ‘ਤੇ ਲਗਾਏ ਜਾ ਰਹੇ ਦੋਸ਼ਾਂ ‘ਤੇ ਚੁੱਪੀ ਤੋੜੀ ਹੈ।
ਉਨ੍ਹਾਂ ਕਿਹਾ ਕਿ ਇਹ ਸਭ ਗ੍ਰਹਿ ਮੰਤਰੀ ਦੇ ਅਡਾਨੀ ਅਤੇ ਸੰਵਿਧਾਨ ‘ਤੇ ਦਿੱਤੇ ਬਿਆਨ ਤੋਂ ਧਿਆਨ ਹਟਾਉਣ ਲਈ ਕੀਤਾ ਜਾ ਰਿਹਾ ਹੈ। ਅਸੀਂ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਸੀ।
ਜਦੋਂ ਅਸੀਂ ਸੰਸਦ ਭਵਨ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਭਾਜਪਾ ਆਗੂ ਹੱਥਾਂ ਵਿੱਚ ਡੰਡੇ ਲੈ ਕੇ ਖੜ੍ਹੇ ਸਨ। ਉਨ੍ਹਾਂ ਸਾਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਉਹ ਕਿਸੇ ਵੀ ਤਰੀਕੇ ਨਾਲ ਮੁੱਦੇ ਤੋਂ ਧਿਆਨ ਹਟਾਉਣਾ ਚਾਹੁੰਦੇ ਹਨ। ਅੱਜ ਉਨ੍ਹਾਂ ਨੇ ਇੱਕ ਸਾਜ਼ਿਸ਼ ਦਾ ਹਿੱਸਾ ਬਣ ਕੇ ਅਜਿਹਾ ਹੀ ਕੀਤਾ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੇਰੀ ਉਮਰ ਅਜਿਹੀ ਨਹੀਂ ਹੈ ਕਿ ਮੈਂ ਕਿਸੇ ਨੂੰ ਧੱਕਾ ਦੇ ਸਕਾਂ। ਸਾਰੇ ਦੋਸ਼ ਬੇਬੁਨਿਆਦ ਹਨ।