ਵੱਡੀ ਖ਼ਬਰ: ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਜ਼ਮਾਨਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਭਾਰਤ ਭੂਸ਼ਨ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਹੈ।
ਇਹ ਮਾਮਲਾ ਟੈਂਡਰ ਘੁਟਾਲੇ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਭਾਰਤ ਭੂਸ਼ਨ ਆਸ਼ੂ ‘ਤੇ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਘੁਟਾਲਾ ਕੀਤਾ।
ਇਹ ਮਾਮਲਾ ਪਿਛਲੇ ਕਈ ਮਹੀਨਿਆਂ ਤੋਂ ਸਿਆਸੀ ਅਤੇ ਕਾਨੂੰਨੀ ਤਣਾਅ ਦਾ ਕੇਂਦਰ ਬਣਿਆ ਹੋਇਆ ਸੀ।