ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਫਿਰੋਜ਼ਪੁਰ ਦੇ ਬਲਾਕ ਮੱਖੂ ਦੀ ਹੋਈ ਚੋਣ, ਸੰਦੀਪ ਕੁਮਾਰ ਚੁਣੇ ਗਏ ਬਲਾਕ ਪ੍ਰਧਾਨ
ਅਧਿਆਪਕਾਂ ਦੇ ਹੱਕੀ ਮੰਗਾਂ ਲਈ ਜਥੇਬੰਦੀ ਹਰ ਸੰਘਰਸ਼ ਲਈ ਤਿਆਰ – ਹਰਾਜ/ਅਮਿਤ/ਭਾਵੜਾ
ਪੰਜਾਬ ਨੈੱਟਵਰਕ, ਫਿਰੋਜ਼ਪੁਰ
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਮੱਖੂ ਵਿਖੇ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਅਤੇ ਜ਼ਿਲ੍ਹਾ ਕਮੇਟੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਗੁਰਭਾਜ ਸਿੰਘ ਤਰਨਤਾਰਨ ਵਿਸ਼ੇਸ਼ ਤੌਰ ਤੇ ਪਹੁੰਚੇ, ਇਸ ਮੀਟਿੰਗ ਵਿੱਚ ਬਲਾਕ ਦੇ ਨਵੇਂ ਸਾਥੀ ਡੀ.ਟੀ.ਐੱਫ. ਵਿੱਚ ਸ਼ਾਮਿਲ ਹੋਏ ਅਤੇ ਮੱਖੂ ਦੀ ਨਵੀਂ ਬਲਾਕ ਕਮੇਟੀ ਬਣਾਈ ਗਈ, ਇਸ ਬਲਾਕ ਦੇ ਪ੍ਰਧਾਨ ਸੰਦੀਪ ਕੁਮਾਰ ਦੀ ਅਗਵਾਈ ਹੇਠ ਮਹਾਂਵੀਰ ਸਿੰਘ, ਮਨੋਜ ਕੁਮਾਰ, ਹਰਦੀਪ ਕੁਮਾਰ, ਗੌਰਵਦੀਪ, ਲਖਬੀਰ ਸਿੰਘ, ਸੰਮਾਂ ਸਿੰਘ, ਧਰਮਿੰਦਰ ਸਿੰਘ, ਮੈਡਮ ਰੇਖਾ, ਮੈਡਮ ਅਨੀਸ਼ਾਂ, ਮੈਡਮ ਕਿਰਨਜੀਤ ਕੌਰ ਕਮੇਟੀ ਮੈਂਬਰ ਦੇ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਵੱਡੀ ਗਿਣਤੀ ਵਿੱਚ ਬਲਾਕ ਦੇ ਅਧਿਆਪਕ ਅਤੇ ਜਿਨਾਂ ਵਿਚ ਵੱਡੀ ਗਿਣਤੀ ਵਿਚ ਮਹਿਲਾ ਅਧਿਆਪਕਾਵਾਂ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਅਮਿਤ ਕੁਮਾਰ, ਗੁਰਵਿੰਦਰ ਸਿੰਘ ਖੋਸਾ, ਹੀਰਾ ਸਿੰਘ ਤੂਤ ਅਤੇ ਵਿਸ਼ੇਸ਼ ਤੌਰ ਤੇ ਨੀਰਜ ਯਾਦਵ ਜੀ ਸ਼ਾਮਿਲ ਹੋਏ।
ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਅਧਿਆਪਕ ਵਰਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਪੁਰਾਣੀ ਪੈਨਸ਼ਨ ਬਹਾਲੀ, ਕੰਪਿਊਟਰ ਅਧਿਆਪਕਾਂ ਅਤੇ ਸਮੱਗਰਾ ਸਿੱਖਿਆ ਅਭਿਆਨ ਦੇ ਦਫ਼ਤਰੀ ਕਰਮਚਾਰੀਆਂ ਨੂੰ ਨੂੰ ਵਿਭਾਗ ਵਿੱਚ ਸ਼ਿਫਟ ਕਰਨ,ਪੀਟੀਆਈਜ਼/ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖ਼ਾਹ ਕਟੌਤੀ ਦਾ ਪੱਤਰ ਵਾਪਸ ਲੈਣ, ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿਚ ਸਾਰੀਆਂ ਖਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, 2018 ਤੋਂ ਲਾਗੂ ਕੀਤੇ ਜਾ ਰਹੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ, ਸਿੱਖਿਆ ਨੀਤੀ 2020 ਰੱਦ ਕਰਨ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ ਤੇ ਪੱਕੇ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਸੀਈਪੀ ਤਹਿਤ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਵਾਉਣਾ ਬੰਦ ਕਰਨ, ਹਰ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ, ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125 ਫ਼ੀਸਦੀ ਮਹਿੰਗਾਈ ਭੱਤੇ ,ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ। ਬੁਲਾਰਿਆ ਨੇ ਨਵੇਂ ਚੁਣੇ ਅਹੁਦੇਦਾਰਾਂ ਅਤੇ ਬਲਾਕ ਮੱਖੂ ਟੀਮ ਨੂੰ ਮੁਬਾਰਕਬਾਦ ਦਿੱਤੀ।
ਅਨੀਸ਼ਾ, ਕਮਲਦੀਪ ਕੌਰ, ਪ੍ਰਭਜੋਤ ਕੌਰ, ਨਵਜੋਤ ਕੌਰ, ਪ੍ਰੇਰਨਾ, ਰਾਜਵਿੰਦਰ ਕੌਰ, ਰਵਿੰਦਰ ਕੌਰ, ਵਿਨੋਦ ਸਾਮਾ,ਰਣਜੀਤ ਸਿੰਘ, ਕੁਨਾਲ ਸ਼ਾਹ, ਬਖਸ਼ੀਸ਼ ਸਿੰਘ, ਛਿੰਦਰ ਪਾਲ ਸਿੰਘ, ਚੰਦਰ ਗਾਂਧੀ, ਆਸੂਤੋਸ਼, ਸਾਜਨ ਕੁਮਾਰ, ਸਾਜਨ ਕੰਬੋਜ, ਸੰਜੇ ਕੁਮਾਰ, ਗੁਰਦੀਪ ਕੁਮਾਰ, ਪ੍ਰਦੀਪ ਕੁਮਾਰ, ਕੁਲਵੰਤ ਸਿੰਘ, ਪ੍ਰਦੀਪ ਕੰਬੋਜ, ਸੌਰਵ ਕੁਮਾਰ, ਰਾਕੇਸ਼ ਕੰਬੋਜ, ਗੁਰਨਾਮ ਸਿੰਘ, ਸਤਨਾਮ ਸਿੰਘ, ਅਬਮਨਊ, ਪ੍ਰਿਤਪਾਲ, ਪ੍ਰੇਮ ਸਿੰਘ, ਜੋਤੀ, ਵਿਸਾਖਾ ਰਾਣੀ ਆਦਿ ਅਧਿਆਪਕ ਹਾਜ਼ਰ ਸਨ।