ਸਰਬ ਭਾਰਤ ਨੌਜਵਾਨ ਸਭਾ ਦੀ ਸੂਬਾਈ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਪਿੰਡਾਂ ‘ਚ ਮੀਟਿੰਗਾਂ ਅਤੇ ਇਕਾਈਆਂ ਦਾ ਗਠਨ
ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਜਵਾਨੀ ਨੂੰ ਜਥੇਬੰਦ ਹੋਣਾ ਪਵੇਗਾ :- ਢਾਬਾਂ, ਛਾਂਗਾ ਰਾਏ
ਪੰਜਾਬ ਨੈੱਟਵਰਕ, ਲਹਿਰਾਗਾਗਾ
3-4 ਜਨਵਰੀ 2025 ਨੂੰ ਸੰਗਰੂਰ ਦੇ ਪਾਰੂਲ ਪੈਲੇਸ ਵਿਖ਼ੇ ਕੀਤੀ ਜਾ ਰਹੀ ਸਰਬ ਭਾਰਤ ਨੌਜਵਾਨ ਸਭਾ ਦੀ ਸੁਬਾਈ ਕਾਨਫਰੰਸ ਦੀਆਂ ਤਿਆਰੀਆਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਅਤੇ ਇਹਨਾਂ ਤਿਆਰੀਆਂ ਦੇ ਸਬੰਧ ਵਿੱਚ ਅੱਜ ਇੱਥੇ ਹਲਕਾ ਲਹਿਰਾਗਾਗਾ ਵੱਖ-ਵੱਖ ਪਿੰਡਾਂ ਵਿੱਚ ਨੌਜਵਾਨਾਂ ਦੀਆਂ ਮੀਟਿੰਗਾਂ ਕਰਨ ਉਪਰੰਤ ਸਰਬ ਭਾਰਤ ਨੌਜਵਾਨ ਸਭਾ ਦੀਆਂ ਇਕਾਈਆਂ ਬਣਾ ਕੇ ਕੀਤੀ ਜਾ ਰਹੀ ਹੈ। ਇਨਾ ਤਿਆਰੀਆਂ ਦੇ ਸੰਬੰਧ ਵਿੱਚ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਅਤੇ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾਰਾਏ ਇੱਥੇ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।
ਇਸ ਮੌਕੇ ਉਹਨਾਂ ਨਾਲ ਸੂਬਾਈ ਆਗੂ ਨਵਜੀਤ ਸੰਗਰੂਰ ਅਤੇ ਜਿਲ੍ਹਾ ਆਗੂ ਕੁਲਦੀਪ ਘੋੜੇਨਾਬ ਵੀ ਹਾਜ਼ਰ ਰਹੇ। ਇਸ ਸੰਬੰਧ ਵਿੱਚ ਪਿੰਡ ਘੋੜੇਨਾਬ ਵਿਖੇ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਜੋ ਕੀ ਨੌਜਵਾਨ ਪੀੜੀ ਪੜ੍ਨ ਲਿਖਣ ਦੇ ਬਾਵਜੂਦ ਵੀ ਬੇਰੁਜ਼ਗਾਰੀ ਸਮੇਤ ਅਨੇਕਾਂ ਮੁਸ਼ਕਲਾਂ ਵਿੱਚ ਘਿਰੀ ਹੋਈ ਹੈ ਉਹਨਾਂ ਕਿਹਾ ਕਿ ਇਹਨਾਂ ਮੰਗਾਂ ਨੂੰ ਹਲ ਕਰਵਾਉਣ ਲਈ ਨੌਜਵਾਨ ਪੀੜੀ ਨੂੰ ਜੱਥੇਬੰਦ ਹੋਣਾ ਪਵੇਗਾ ਜੋ ਕਿ ਸਮੇਂ ਦੀ ਲੋੜ ਹੈ। ਸਰਬ ਭਾਰਤ ਨੌਜਵਾਨ ਸਭਾ ਦਾ ਦੋ ਰੋਜ਼ਾ ਸੂਬਾ ਅਜਲਾਸ ਨੌਜਵਾਨਾਂ ਦੇ ਸਾਰੇ ਮੁੱਖ ਮੁੱਦਿਆਂ ਤੇ ਡੁੰਘਾਈ ਨਾਲ ਚਰਚਾ ਕਰੇਗਾ ਅਤੇ ਇਹਨਾਂ ਮੰਗਾਂ ਦੀ ਪ੍ਰਾਪਤੀ ਲਈ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ ਰੇਖਾ ਵੀ ਉਲੀਕੀ ਜਾਵੇਗੀ।
ਉਕਤ ਆਗੂਆਂ ਨੇ ਕਿਹਾ ਕਿ ਸਰਬ ਭਾਰਤ ਨੌਜਵਾਨ ਸਭਾ ਵੱਲੋਂ ਚਲਾਈ “ਬਨੇਗਾ ਪ੍ਰਾਪਤੀ ਮੁਹਿੰਮ” ਦੇ ਬੈਨਰ ਹੇਠ ਹਰ ਇਕ ਲਈ ਰੁਜ਼ਗਾਰ ਦੀ ਗਰੰਟੀ ਕਰਦੇ ਕਾਨੂੰਨ ਬਨੇਗਾ ਭਾਵ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਜਿਸ ਅਨੁਸਾਰ ਹਰ ਇਕ ਨੂੰ (ਜੋ ਚਾਹੁੰਦਾ ਹੈ) ਉਹਦੀ ਯੋਗਤਾ ਅਨੁਸਾਰ ਕੰਮ ਅਤੇ ਕੰਮ ਅਨੁਸਾਰ ਤਨਖਾਹ ਅਣ-ਸਿੱਖਿਅਤ ਨੂੰ 30,000/-,ਅਰਧ -ਸਿੱਖਿਅਤ ਨੂੰ 35,000/-, ਸਿੱਖਿਅਤ ਨੂੰ 45,000/- ਅਤੇ ਉੱਚ -ਸਿੱਖਿਅਤ ਨੂੰ 60,000/- ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦੀ ਗਰੰਟੀ ਲਈ ਅਤੇ ਜੇਕਰ ਸਰਕਾਰ ਇਕ ਸਾਲ ਦੇ ਅੰਦਰ ਕੰਮ ਦੇਣ ਵਿੱਚ ਅਸਫਲ ਹੈ, ਤਾਂ ਉਕਤ ਤਨਖਾਹ ਦਾ ਅੱਧਾ ਹਿੱਸਾ ਕੰਮ ਇੰਤਜ਼ਾਰ ਭੱਤਾ ਲਾਜ਼ਮੀ ਕਰਵਾਉਣ, ਬਨੇਗਾ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਅਤੇ ਨਵਾਂ ਰੁਜ਼ਗਾਰ ਪੈਦਾ ਕਰਨ ਲਈ ‘ਕੰਮ ਦਿਹਾੜੀ ਦੀ ਕਾਨੂੰਨੀ ਸੀਮਾ 6 ਘੰਟੇ ਹੋਵੇ’, ਹਰ ਇਕ ਲਈ ਮੁਫ਼ਤ ਅਤੇ ਲਾਜ਼ਮੀ ਵਿਗਿਆਨਕ ਸਿੱਖਿਆ, ਮੁਫ਼ਤ ਸਿਹਤ ਸਹੂਲਤਾਂ, ਵਾਤਾਵਰਣ ਅਤੇ ਪਾਣੀਆਂ ਦੀ ਸੰਭਾਲ, ਚੰਗੀ ਉਸਾਰੂ ਖੇਡ ਨੀਤੀ ਅਤੇ ਮਨੁੱਖਾ ਸ਼ਕਤੀ ਦੀ ਮੁਕੰਮਲ ਯੋਜਨਾਬੰਦੀ ਆਦਿ ਲਈ ਨੌਜਵਾਨਾਂ ਨੂੰ ਵਲੰਟੀਅਰ ਬਣ ਕੇ ਸੰਘਰਸ਼ ਵਿੱਚ ਕੁੱਦਣਾ ਚਾਹੀਦਾ ਹੈ।
ਇਸ ਮੌਕੇ ਪਿੰਡ ਘੋੜੇ ਨਾਬ ਵਿਖੇ ਸਰਬ ਭਾਰਤ ਨੌਜਵਾਨ ਸਭਾ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਪ੍ਰਧਾਨ, ਗੁਲਾਬ ਸਿੰਘ ਸਕੱਤਰ, ਜਗਸੀਰ ਸਿੰਘ, ਜੁਗਰਾਜ ਸਿੰਘ ਅਤੇ ਕੁਲਵਿੰਦਰ ਕੌਰ ਨੂੰ ਮੀਤ ਪ੍ਰਧਾਨ, ਜਸਵੀਰ ਕੌਰ, ਗੁਰਸੇਵ ਸਿੰਘ ਅਤੇ ਬੂਟਾ ਸਿੰਘ ਨੂੰ ਮੀਤ ਸਕੱਤਰ ਅਤੇ ਰਾਮ ਸਿੰਘ ਨੂੰ ਸਰਬ ਸੰਮਤੀ ਨਾਲ ਖਿਜਾਨਚੀ ਚੁਣਿਆ ਗਿਆ। ਇਸ ਮੌਕੇ ਹੋਰਾਂ ਤੋਂ ਇਲਾਵਾ ਉਥੇ ਸਰਬ ਭਾਰਤ ਨੌਜਵਾਨ ਸਭਾ ਦੇ ਸੰਗਰੂਰ ਦੇ ਆਗੂ ਕੁਲਦੀਪ ਘੋੜੇ ਨਾਬ,ਗੁਰਤੇਜ ਸਫ਼ਰ,ਅਸ਼ੋਕ ਢਾਬਾਂ, ਸਨਮ ਬੱਘੇ ਕੇ, ਸੁਰਿੰਦਰ ਬਾਹਮਣੀ ਵਾਲਾ, ਕ੍ਰਿਸ਼ਨਾ ਅਤੇ ਸੋਨੂੰ ਵੀ ਹਾਜ਼ਰ ਸਨ।