ਵੱਡੀ ਖਬਰ: ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ
ਪੰਜਾਬ ਨੈਟਵਰਕ, ਚੰਡੀਗੜ੍ਹ
ਬਠਿੰਡਾ ਦੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਓਮ ਪ੍ਰਕਾਸ਼ ਵਜੋਂ ਹੋਈ ਹੈ, ਜੋ ਬਤੌਰ ਇੰਸਪੈਕਟਰ ਪੰਜਾਬ ਪੁਲਿਸ ਵਿੱਚੋ ਸੇਵਾ ਮੁਕਤ ਸੀ ਅਤੇ ਹੁਣ ਡੀਡੀ ਟਾਵਰ ਮਿੱਤਲ ਵਿਖੇ ਰਹਿ ਰਿਹਾ ਸੀ।
ਕਤਲ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ, ਜਿਨਾਂ ਦੇ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਓਮ ਪ੍ਰਕਾਸ਼ ਤੇ ਹਮਲਾ ਉਸ ਸਮੇਂ ਹੋਇਆ, ਜਦੋਂ ਦੁੱਧ ਲੈਣ ਵਾਸਤੇ ਦੁਕਾਨ ਤੇ ਜਾ ਰਹੇ ਸਨ। ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਓਮ ਪ੍ਰਕਾਸ਼ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਅਤੇ ਉਹ ਮੌਕੇ ਤੋਂ ਫਰਾਰ ਹੋ ਗਏ।