ਵੱਡੀ ਖ਼ਬਰ: ਮੋਹਾਲੀ ‘ਚ ਬਹੁ-ਮੰਜਿਲਾਂ ਇਮਾਰਤ ਡਿੱਗੀ! ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ- ਵੇਖੋ ਵੀਡੀਓ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਮੋਹਾਲੀ ਦੇ ਪਿੰਡ ਸੋਹਾਣਾ ਵਿੱਚ ਵਾਪਰੇ ਇਸ ਵੱਡੇ ਹਾਦਸੇ ਦੀ ਖ਼ਬਰ ਹੈ। ਬਹੁ-ਮੰਜ਼ਲਾ ਇਮਾਰਤ ਢਹਿ-ਢੇਰੀ ਹੋਣ ਕਾਰਨ ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਘਟਨਾ ਸਥਾਨ ‘ਤੇ ਐਮਰਜੈਂਸੀ ਟੀਮਾਂ ਮੌਜੂਦ ਹਨ।
ਮਲਬਾ ਹਟਾ ਕੇ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ। ਹਾਲਾਂਕਿ ਅਧਿਕਾਰਕ ਅੰਕੜੇ ਹਾਲੇ ਸਾਹਮਣੇ ਨਹੀਂ ਆਏ, ਪਰ ਘਟਨਾ ਤੋਂ ਗੰਭੀਰ ਜਾਨੀ ਅਤੇ ਮਾਲੀ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਮਲਬੇ ਹੇਠ ਫਸੇ ਲੋਕਾਂ ਦੀ ਮਦਦ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।ਇਸ ਖ਼ਬਰ ਨਾਲ ਜੁੜੇ ਹੋਰ ਅੱਪਡੇਟਸ ਮਿਲਣ ਤੇ ਜਰੂਰ ਸਾਂਝੇ ਕਰਾਂਗੇ। ਮਲਬੇ ਹੇਠ ਦਬੇ ਲੋਕਾਂ ਦੀ ਜ਼ਿੰਦਗੀ ਸੁਰੱਖਿਅਤ ਕਰਨ ਲਈ ਮੌਕੇ ‘ਤੇ ਮੌਜੂਦ ਟੀਮਾਂ ਵਲੋਂ ਯਤਨ ਕੀਤੇ ਜਾ ਰਹੇ ਹਨ।