ਪੰਜਾਬ ‘ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਖਾਲੀ ‘ਚ ਸੁੱਟੀ
ਪੰਜਾਬ ਨੈਟਵਰਕ, ਲੁਧਿਆਣਾ
ਪੰਜਾਬ ਦੇ ਅੰਦਰ ਨਿਤ ਦਿਨ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੇ ਢੰਡਾਰੀ ਖੁਰਦ ਇਲਾਕੇ ਵਿੱਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਉਸਦੀ ਲਾਸ਼ ਨੂੰ ਖਾਲੀ ਵਿੱਚ ਸੁੱਟ ਦਿੱਤਾ ਗਿਆ। ਨੌਜਵਾਨ ਦੀ ਪਛਾਣ ਅਜੇ ਤੱਕ ਨਹੀਂ ਹੋਈ, ਪਰ ਮੌਕੇ ਤੇ ਪੁੱਜੀ ਪੁਲਿਸ ਦੇ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਤਲਾਂ ਦੇ ਵੱਲੋਂ ਤੇ ਦਾ ਹਥਿਆਰਾਂ ਦੇ ਨਾਲ ਨੌਜਵਾਨ ਦਾ ਗਲਾ ਵੱਢ ਕੇ ਵੱਖ ਕਰ ਦਿੱਤਾ ਗਿਆ ਅਤੇ ਸਵੇਰੇ ਕਿਸੇ ਵਿਅਕਤੀ ਨੇ ਲਾਸ਼ ਨੂੰ ਵੇਖ ਕੇ ਰੌਲਾ ਪਾ ਦਿੱਤਾ, ਜਿਸ ਤੋਂ ਬਾਅਦ ਇਲਾਕੇ ਦੇ ਲੋਕ ਇਕੱਠੇ ਹੋ ਗਏ ਤੇ ਉਹਨਾਂ ਦੇ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।