ਚੰਡੀਗੜ੍ਹ! ਨਿੱਜੀ ਸਕੂਲ ਦੀਆਂ 50 ਵਿਦਿਆਰਥਣਾਂ ਦੀਆਂ ਅਸ਼ਲੀਲ ਤਸਵੀਰਾਂ ਸਨੈਪਚੈਟ ‘ਤੇ ਅਪਲੋਡ, AI ਨਾਲ ਐਡਿਟ ਕੀਤੀਆਂ ਗਈਆਂ ਐਡਿਟ

2256

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਸਨੈਪਚੈਟ ਦੀ ਵਾਲ ‘ਤੇ ਚੰਡੀਗੜ੍ਹ ਦੇ ਇਕ ਨਾਮੀ ਸਕੂਲ ਦੀਆਂ 50 ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਅਪਲੋਡ ਕੀਤੀਆਂ ਗਈਆਂ ਹਨ।

ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਿਕ, ਇਹ ਫੋਟੋ ਸਕੂਲ ਦੀ ਵੈੱਬਸਾਈਟ ਤੋਂ ਹੀ ਡਾਊਨਲੋਡ ਕੀਤੀ ਗਈ ਹੈ। ਇਸ ਤੋਂ ਬਾਅਦ ਇਨ੍ਹਾਂ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਕੇ ਐਡਿਟ ਕੀਤਾ ਜਾਂਦਾ ਹੈ।

ਵਿਦਿਆਰਥਣਾਂ ਦੇ ਮਾਪਿਆਂ ਨੇ ਇਸ ਮਾਮਲੇ ਵਿੱਚ ਐਸਐਸਪੀ ਚੰਡੀਗੜ੍ਹ ਨੂੰ ਸ਼ਿਕਾਇਤ ਕੀਤੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ, ਚੰਡੀਗੜ੍ਹ ਪੁਲਸ ਨੇ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮੀਡੀਆ ਰਿਪੋਰਟਸ ਮੁਤਾਬਿਕ, ਇਹ ਮਾਮਲਾ 10 ਅਕਤੂਬਰ ਦਾ ਹੈ। ਇਕ ਵਿਦਿਆਰਥਣ ਨੇ ਆਪਣੇ ਪਿਤਾ ਨੂੰ ਦੱਸਿਆ ਸੀ ਕਿ ਸਨੈਪਚੈਟ ਦੀ ਵਾਲ ‘ਤੇ ਉਸ ਦੀਆਂ ਅਤੇ ਸਕੂਲ ਦੀਆਂ ਹੋਰ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਅਪਲੋਡ ਕੀਤੀਆਂ ਗਈਆਂ ਹਨ।

ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਗਈ। ਹਾਲਾਂਕਿ ਕੋਈ ਵੱਡੀ ਕਾਰਵਾਈ ਨਾ ਹੋਣ ‘ਤੇ ਮਾਮਲਾ ਪੁਲਿਸ ਕੋਲ ਪਹੁੰਚ ਗਿਆ। ਹੁਣ ਸਾਈਬਰ ਸੈੱਲ ਦੀ ਮਦਦ ਨਾਲ ਇਸ ਸਨੈਪਚੈਟ ਆਈਡੀ ਨੂੰ ਇੰਟਰਨੈੱਟ ਤੋਂ ਹਟਾ ਦਿੱਤਾ ਗਿਆ ਹੈ।

ਸਕੂਲ ਵਿੱਚ ਪੜ੍ਹਦੀਆਂ ਕਈ ਵਿਦਿਆਰਥਣਾਂ ਦੇ ਪਰਿਵਾਰਾਂ ਨੇ ਪੁਲੀਸ ਨੂੰ ਸ਼ਿਕਾਇਤ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਪੂਰੇ ਅਪਰਾਧ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਵੀ ਸਾਹਮਣੇ ਆਈ ਹੈ।

ਪੁਲਸ ਇਸ ਪੂਰੇ ਮਾਮਲੇ ਦੀ ਜਾਂਚ ‘ਚ ਜੁਟੀ ਹੈ ਅਤੇ ਫਿਲਹਾਲ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ ਟੈਲੀਗ੍ਰਾਮ ਚੈਨਲ ਨਾਲ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

LEAVE A REPLY

Please enter your comment!
Please enter your name here