ਚੰਡੀਗੜ੍ਹ-
ਸਿੱਖਿਆ ਵਿਭਾਗ ਪੰਜਾਬ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਹੁਣ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਦੀ ਵਿੱਦਿਅਕ ਯੋਗਤਾ ਬਾਰੇ ਜਾਣਨ ਲਈ ਇੱਕ ਪੱਤਰ ਜਾਰੀ ਕਰ ਦਿੱਤਾ ਹੈ।
ਉਕਤ ਪੱਤਰ ਵਿਚ ਬਕਾਇਦਾ ਲਿਖਿਆ ਗਿਆ ਹੈ ਕਿ, ਲੈਕਚਰਾਰਾਂ ਤੇ ਹੈੱਡ ਮਾਸਟਰਾਂ ਦੀ ਵਿੱਦਿਅਕ ਯੋਗਤਾ ਦੀ ਜਾਂਚ ਕੀਤੀ ਜਾਵੇਗੀ।
ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਦੇ ਭੱਤੇ ਬੰਦ, ਡੀ.ਟੀ.ਐੱਫ ਵਲੋਂ ਸਖ਼ਤ ਵਿਰੋਧ
ਹਾਲਾਂਕਿ, ਪੱਤਰ ਵਿਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ, ਕਿਹੜੇ ਕਿਹੜੇ ਇਲਾਕਿਆਂ ਦੇ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਦੀ ਵਿੱਦਿਅਕ ਯੋਗਤਾ ਦੀ ਜਾਂਚ ਕੀਤੀ ਜਾਵੇਗੀ।
ਦੱਸ ਦਈਏ ਕਿ, ਡਾਇਰੈਕਟਰ ਸਿੱਖਿਆ ਵਿਭਾਗ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ, ਲੈਕਚਰਾਰ ਤੇ ਹੈੱਡਮਾਸਟਰ ਪੱਧਰ ਦੇ ਅਧਿਕਾਰੀਆਂ ਦੇ ਸਰਟੀਫ਼ਿਕੇਟ ਨਿਰਧਾਰਤ ਪੈਮਾਨਿਆਂ ਅਨੁਸਾਰ ਹਨ ਜਾਂ ਨਹੀਂ, ਇਸ ਸਬੰਧੀ ਡੀਈਓਜ਼ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ।