ਉੱਤਰ ਪ੍ਰਦੇਸ਼:
ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਵਿੱਚ ਇੱਕ ਦਲਿਤ ਵਿਦਿਆਰਥੀ ਵੱਲੋਂ ਮੋਟਰਸਾਈਕਲ ’ਤੇ ਹੱਥ ਰੱਖਣ ਕਾਰਨ ਉਸਦੀ ਕੁੱਟਮਾਰ ਕਰਨ ਤੋਂ ਬਾਅਦ ਇੱਕ ਸਕੂਲ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਜ਼ਿਲ੍ਹਾ ਬੇਸਿਕ ਸਿੱਖਿਆ ਅਫ਼ਸਰ ਮਨੀਰਾਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਬਲਾਕ ਸਿੱਖਿਆ ਅਫ਼ਸਰ ਵੱਲੋਂ ਮੁੱਢਲੀ ਜਾਂਚ ਕੀਤੀ ਗਈ ਸੀ ਅਤੇ ਜਾਂਚ ਰਿਪੋਰਟ ਵਿੱਚ ਪਹਿਲੀ ਨਜ਼ਰੇ ਦੋਸ਼ੀ ਪਾਇਆ ਗਿਆ ਹੈ।
ਮਨੀਰਾਮ ਸਿੰਘ ਨੇ ਦੱਸਿਆ ਕਿ ਦੋਸ਼ੀ ਅਧਿਆਪਕ ਕ੍ਰਿਸ਼ਨ ਮੋਹਨ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਨੂੰ ਅਧਿਆਪਕ ਖਿਲਾਫ ਮਾਮਲਾ ਦਰਜ ਕਰ ਲਿਆ ਅਤੇ ਉਸ ਤੋਂ ਬਾਅਦ ਸ਼ਨੀਵਾਰ ਨੂੰ ਸਿੱਖਿਆ ਅਫਸਰ ਨੇ ਦੋਸ਼ੀ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ। ndtv