ਚੰਡੀਗੜ੍ਹ
ਸਰਕਾਰੀ, ਗੈਰ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਹਰਿਆਣਾ ਦੇ ਹਿਸਾਰ ਦੀ ਆਦਮਪੁਰ ਉਪ ਚੋਣ ਨੂੰ ਲੈ ਕੇ ਛੁੱਟੀ ਦਾ ਐਲਾਨ ਕੀਤਾ ਹੈ।
ਸਰਕਾਰ ਵੱਲੋਂ 3 ਨਵੰਬਰ ਨੂੰ ਵੋਟਾਂ ਵਾਲੇ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਵੋਟਿੰਗ ਦੇ ਮੱਦੇਨਜ਼ਰ ਰਾਜ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਜਨਤਕ ਛੁੱਟੀ, ਵਿਸ਼ੇਸ਼ ਅਚਨਚੇਤੀ ਛੁੱਟੀ (ਪੇਡ) ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਫਿਰ ਦਿੱਤਾ CM ਮਾਨ ਨੇ ਵੱਡਾ ਬਿਆਨ, ਜਾਣੋ ਕੀ ਕਿਹਾ?
ਇਹ ਨੋਟੀਫਿਕੇਸ਼ਨ ਸੀਐਸ ਸਕੱਤਰ ਸੰਜੀਵ ਕੌਸ਼ਲ ਨੇ ਜਾਰੀ ਕੀਤਾ ਹੈ।
ਨੋਟੀਫਿਕੇਸ਼ਨ ਅਨੁਸਾਰ ਹਰਿਆਣਾ ਵਿੱਚ ਸਥਾਪਿਤ ਕਾਰਖਾਨਿਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਅਜਿਹੇ ਕਰਮਚਾਰੀ ਜੋ ਆਦਮਪੁਰ ਵਿਧਾਨ ਸਭਾ ਹਲਕੇ ਦੇ ਰਜਿਸਟਰਡ ਵੋਟਰ ਹਨ, ਨੂੰ ਵੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਤਹਿਤ ਤਨਖ਼ਾਹ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ।
Robin Singh