CBI Summoned Manish Sisodia:
ਸੀਬੀਆਈ ਨੇ ਦਿੱਲੀ ਦੇ ਆਬਕਾਰੀ ਨੀਤੀ ਮਾਮਲੇ ਵਿੱਚ ਪੁੱਛਗਿੱਛ ਲਈ ਐਤਵਾਰ (16 ਅਕਤੂਬਰ) ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਤਲਬ ਕੀਤਾ ਹੈ। ਮਨੀਸ਼ ਸਿਸੋਦੀਆ ਨੂੰ ਸੋਮਵਾਰ (17 ਅਕਤੂਬਰ) ਨੂੰ ਸਵੇਰੇ 11 ਵਜੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।
ਇਹ ਪਹਿਲੀ ਵਾਰ ਹੈ ਜਦੋਂ ਮਨੀਸ਼ ਸਿਸੋਦੀਆ ਨੂੰ ਇਸ ਮਾਮਲੇ ਵਿੱਚ ਮੁਢਲੇ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਸੰਮਨ ਬਾਰੇ ‘ਆਪ’ ਨੇ ਦਾਅਵਾ ਕੀਤਾ ਹੈ ਕਿ ਸੀਬੀਆਈ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰਨ ਜਾ ਰਹੀ ਹੈ।
ਸਿਸੋਦੀਆ ਨੂੰ ਸੰਮਨ ਜਾਰੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ‘ਆਪ’ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਜਪਾ ਡਰੀ ਹੋਈ ਹੈ। ਅਗਸਤ ਵਿੱਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਮਾਮਲੇ ਦੀ ਜਾਂਚ ਦੀ ਸਿਫ਼ਾਰਿਸ਼ ਕੀਤੇ ਜਾਣ ਤੋਂ ਬਾਅਦ ਸੀਬੀਆਈ ਨੇ ਦਿੱਲੀ ਵਿੱਚ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਸੀ। ਇਸ ਦੌਰਾਨ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ ਗਈ।
ਸੌਰਭ ਭਾਰਦਵਾਜ ਨੇ ਕਿਹਾ ਕਿ ਅਸੀਂ ਸਾਰੇ ਸਮਝਦੇ ਹਾਂ ਕਿ ਸੀਬੀਆਈ ਭਲਕੇ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਜਾ ਰਹੀ ਹੈ। ਇਸ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਿਸੋਦੀਆ ਦੀ ਗ੍ਰਿਫਤਾਰੀ ਗੁਜਰਾਤ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ, ਕਿਉਂਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਖਿਲਾਫ ਕੀਤੀ ਜਾ ਰਹੀ ਦਮਨਕਾਰੀ ਕਾਰਵਾਈ ਨੂੰ ਦੇਖ ਰਹੇ ਹਨ।