ਮਹਾਰਾਸ਼ਟਰ:
ਨਾਸਿਕ ‘ਚ ਭਿਆਨਕ ਹਾਦਸੇ ਸੜਕ ਹਾਦਸੇ ‘ਚ ਬੱਚੇ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਤ ਸਮੇਂ ਇੱਕ ਪ੍ਰਾਈਵੇਟ ਬਸ ਅਤੇ ਕੰਟੇਨਰ ਦੀ ਆਪਸ ‘ਚ ਟੱਕਰ ਹੋਣ ਤੋਂ ਬਾਅਦ ਅੱਗ ਲੱਗ ਗਈ।
ਇਸ ਹਾਦਸੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕੀਤੇ ਗਏ ਟਵੀਟ ਮੁਤਾਬਕ ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ ਆਸ਼ਰਿਤਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਵੀ ਕੀਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟਾਈ ਹੈ।
ਨਾਸਿਕ ਪੁਲਿਸ ਨੇ ਕਿਹਾ ਹੈ ਕਿ ਸ਼ੁੱਕਰਵਾਰ ਰਾਤ ਨੂੰ ਬੱਸ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਨਾਸਿਕ ‘ਚ ਬੱਸ ਹਾਦਸੇ ‘ਚ 11 ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਮੇਰੀ ਸੰਵੇਦਨਾ ਉਨ੍ਹਾਂ ਲੋਕਾਂ ਦੇ ਨਾਲ ਹੈ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ। ਜ਼ਖਮੀਆਂ ਦਾ ਜਲਦੀ ਤੋਂ ਜਲਦੀ ਇਲਾਜ ਕੀਤਾ ਜਾਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਪੀਐਮਐਨਆਰਐਫ ਵੱਲੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।