ਅਕਾਲੀ-ਭਾਜਪਾ ਦਾ ਫਿਰ ਹੋਵੇਗਾ ਗੱਠਜੋੜ?

696

 

ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਬਾਰੇ ਅਕਾਲੀ ਦਲ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਬਾਰੇ ਭਾਜਪਾ ਪੰਜਾਬ ਦਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂ ਪੰਜਾਬ ਵਿੱਚ ਆਪਣੀ ਸਾਖ ਬਚਾਉਣ ਲਈ ਝੂਠੇ ਬਿਆਨ ਦੇ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ ਤਾਂ ਇਹ ਸੂਬੇ ਦੀ ਲੋੜ ਸੀ ਅਤੇ ਸੂਬੇ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਪੰਜਾਬ ਦੇ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਭਾਜਪਾ ਨੇ ਘਾਟੇ ਦਾ ਸੌਦਾ ਕੀਤਾ ਸੀ। ਇਹ ਸਿਆਸੀ ਗਠਜੋੜ ਨਹੀਂ ਸਗੋਂ ਸਮਾਜਿਕ ਗਠਜੋੜ ਸੀ। ਪਰ ਅੱਜ ਪੰਜਾਬ ਦੀਆਂ ਲੋੜਾਂ ਬਦਲ ਗਈਆਂ ਹਨ। ਪੰਜਾਬ ਵਿੱਚ ਭਾਵੇਂ ਸ਼੍ਰੋਮਣੀ ਅਕਾਲੀ ਦਲ ਹੋਵੇ ਜਾਂ ਕਾਂਗਰਸ, ਜਨਤਾ ਵਿੱਚ ਉਨ੍ਹਾਂ ਦੀ ਲੋਕਪ੍ਰਿਅਤਾ ਖਤਮ ਹੋ ਗਈ ਹੈ ਅਤੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ। ਅੱਜ ਪੰਜਾਬ ਵਿੱਚ ਮੌਜੂਦਾ ਸਰਕਾਰ ਦੇ ਪਿਛਲੇ ਸੱਤ ਮਹੀਨਿਆਂ ਦੇ ਰਾਜ ਤੋਂ ਤੋਂ ਲੋਕ ਬਹੁਤ ਦੁਖੀ ਹਨ।

ਮੌਜੂਦਾ ਪੰਜਾਬ ਸਰਕਾਰ ਦੇ ਰਾਜ ਵਿੱਚ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਜਨਤਾ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ। ਅੱਜ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਸੂਬੇ ਵਿੱਚ ਇੱਕ ਬਦਲ ਅਤੇ ਲੋੜ ਵਜੋਂ ਦੇਖ ਰਹੇ ਹਨ। ਵਿਕਾਸ, ਸਦਭਾਵਨਾ, ਭਾਈਚਾਰਾ, ਅਮਨ-ਕਾਨੂੰਨ ਆਦਿ ਦੇ ਸਬੰਧ ਵਿੱਚ ਜਨਤਾ ਦੀਆਂ ਇੱਛਾਵਾਂ ਨੂੰ ਦੇਖਦੇ ਹੋਏ, ਜਨਤਾ ਮਹਿਸੂਸ ਕਰਦੀ ਹੈ ਕਿ ਭਾਰਤੀ ਜਨਤਾ ਪਾਰਟੀ ਇਸ ‘ਤੇ ਖਰੀ ਉਤਰੇਗੀ।

ਅਸ਼ਵਨੀ ਸ਼ਰਮਾ ਨੇ ‘ਜਿਨਾ ਨਹਾਤਾ ਓਨਾ ਪੁੰਨ’ ਵਾਲੀ ਕਹਾਵਤ ਦੀ ਮਿਸਾਲ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜਿੰਨੀ ਦੇਰ ਗਠਜੋੜ ਰਿਹਾ ਉਹ ਚੰਗਾ ਸੀ। ਪਰ ਹੁਣ ਜਨਤਾ ਦੇ ਨਜ਼ਰੀਏ ਅਤੇ ਸੋਚ ਅਨੁਸਾਰ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਇੱਕ ਮਜ਼ਬੂਤ ਵਿਰੋਧੀ ਧਿਰ ਵਜੋਂ ਉਭਰੀ ਹੈ। ਜੇਕਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਕੋਈ ਬਦਲ ਹੋ ਸਕਦਾ ਹੈ ਤਾਂ ਉਹ ਹੈ ਭਾਰਤੀ ਜਨਤਾ ਪਾਰਟੀ। ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਹੋਵੇਗਾ।

ਅਸ਼ਵਨੀ ਸ਼ਰਮਾ ਨੇ ਅਕਾਲੀ ਦਲ ਦੇ ਆਗੂਆਂ ਨੂੰ ਜਨਤਾ ਨੂੰ ਗੁੰਮਰਾਹ ਕਰਨਾ ਬੰਦ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੂੰ ਆਪਣੀ ਪਾਰਟੀ ਦੀ ਚਿੰਤਾ ਕਰਨੀ ਚਾਹੀਦੀ ਹੈ, ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਨੇ ਆਪਣਾ ਰਾਹ ਚੁਣ ਲਿਆ ਹੈ। ਲੋਕਾਂ ਨੂੰ ਆਪਣਾ ਰਸਤਾ ਚੁਣਨ ਦਿਓ ਜਿਸ ਤੇ ਉਹ ਤੁਰਨਾ ਚਾਹੁੰਦੇ ਹਨ। ਭਾਰਤੀ ਜਨਤਾ ਪਾਰਟੀ ਪ੍ਰਤੀ ਜਨਤਾ ਦੇ ਇਸ ਰੁਝਾਨ ਅਤੇ ਪਿਆਰ ਤੋਂ ਸਪੱਸ਼ਟ ਹੈ ਕਿ ਜਨਤਾ ਨੇ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਆਉਣ ਵਾਲੇ ਬਦਲ ਵਜੋਂ ਚੁਣਿਆ ਹੈ।

LEAVE A REPLY

Please enter your comment!
Please enter your name here