ਮੱਧ ਪ੍ਰਦੇਸ਼-
ਮੱਧ ਪ੍ਰਦੇਸ਼ ਕਾਂਗਰਸ ਦੇ ਵਿਧਾਇਕ ਅਤੇ ਰਾਜ ਦੇ ਸਾਬਕਾ ਮੰਤਰੀ ਖਿਲਾਫ 38 ਸਾਲਾ ਔਰਤ ਨਾਲ ਬਲਾਤਕਾਰ ਅਤੇ ਤਸ਼ੱਦਦ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਦਿੱਤੀ।
ਧਾਰ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਆਦਿਤਿਆ ਪ੍ਰਤਾਪ ਸਿੰਘ ਨੇ ਦੱਸਿਆ ਕਿ 38 ਸਾਲਾ ਪੀੜਤਾ ਦੀ ਸ਼ਿਕਾਇਤ ‘ਤੇ ਐਤਵਾਰ ਸ਼ਾਮ ਨੌਗਾਓਂ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ। ਇਹ ਔਰਤ ਕਥਿਤ ਤੌਰ ‘ਤੇ ਸਿੰਘਰ ਨਾਲ ਉਸ ਦੀ ਪਤਨੀ ਵਜੋਂ ਰਹਿ ਰਹੀ ਸੀ।
ਪੁਲਿਸ ਸੁਪਰਡੈਂਟ ਅਨੁਸਾਰ ਪੀੜਤਾ ਨੇ ਦੋਸ਼ ਲਾਇਆ ਹੈ ਕਿ ਵਿਧਾਇਕ ਨੇ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕਰਕੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ ਅਤੇ ਉਸ ਦੀ ਕੁੱਟਮਾਰ ਵੀ ਕੀਤੀ।
ਪੁਲਿਸ ਨੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਵਿਧਾਇਕ ਨੇ ਔਰਤ ਨਾਲ ਉਸਦੀ ਮਰਜ਼ੀ ਦੇ ਖਿਲਾਫ ਗੈਰ-ਕੁਦਰਤੀ ਹਰਕਤਾਂ ਵੀ ਕੀਤੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਨਗਾਓਂ ਪੁਲਿਸ ਨੇ ਵਿਧਾਇਕ ਖਿਲਾਫ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 294 (ਅਸ਼ਲੀਲ ਐਕਟ), 323 (ਸਵੈ-ਇੱਛਾ ਨਾਲ ਸੱਟ ਪਹੁੰਚਾਉਣ), 376 (2) (ਬਲਾਤਕਾਰ), 377 (ਗੈਰਕੁਦਰਤੀ ਕੰਮ), 498 ਏ ਆਈਪੀਸੀ (ਪ੍ਰੇਸ਼ਾਨ ਕਰਨਾ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਦਰਜ ਕੀਤਾ ਗਿਆ ਹੈ। ਇਸ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ThePrint
[…] […]