ਜੰਮੂ-ਕਸ਼ਮੀਰ
ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ।
ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਦੇ ਬਲੈਕ ਫੋਰੈਸਟ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।
सेना और पुलिस के एक संयुक्त अभियान में कुपवाड़ा में माछल सेक्टर के काला जंगल में चार आतंकवादियों को मार गिराया, जो पाक अधिकृत जम्मू-कश्मीर (पीओजेके) से हमारी सीमा में घुसपैठ करने की कोशिश कर रहे थे: जम्मू-कश्मीर पुलिस pic.twitter.com/7stxa2uaVa
— ANI_HindiNews (@AHindinews) June 23, 2023
ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕੀਤਾ, “ਪੀਓਕੇ (ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ) ਤੋਂ ਸਾਡੀ ਸਰਹੱਦ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਚਾਰ ਅੱਤਵਾਦੀ ਕੁਪਵਾੜਾ ਦੇ ਮਾਛਿਲ ਸੈਕਟਰ ਦੇ ਕਾਲਾ ਜੰਗਲ ਵਿੱਚ ਫੌਜ ਅਤੇ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਮਾਰੇ ਗਏ।”
ਸੁਰੱਖਿਆ ਬਲਾਂ ਨੇ ਪਿਛਲੇ ਸ਼ੁੱਕਰਵਾਰ ਨੂੰ ਕੇਰਨ ਸੈਕਟਰ ਦੇ ਜੁਮਾਗੁੰਡ ਇਲਾਕੇ ‘ਚ ਵੀ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ ਅਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ।