ਨਵੀਂ ਦਿੱਲੀ
ਭਾਰਤੀ ਜਨਤਾ ਪਾਰਟੀ ਦੇ ਆਗੂ ਕਿਸ਼ਨ ਸਿੰਘ ਸੋਲੰਕੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਖਿੱਚੀ ਗਈ ਫੋਟੋ ਫੇਸਬੁੱਕ ‘ਤੇ ਸ਼ੇਅਰ ਕਰਨਾ ਮਹਿੰਗਾ ਪੈ ਗਿਆ। ਪੰਜਾਬ ਦੇ ਮੁੱਖ ਮੰਤਰੀ ਨਾਲ ਫੋਟੋ ਸਾਹਮਣੇ ਆਉਣ ਤੋਂ ਬਾਅਦ BJP ਨੇ ਕਿਸ਼ਨ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਭਾਜਪਾ ਨੇ ਕਿਸ਼ਨ ਸਿੰਘ ਨੂੰ 6 ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਕਿਸ਼ਨ ਸਿੰਘ ਸੋਲੰਕੀ ਭਾਜਪਾ ਦੇ ਬੁਲਾਰੇ ਵੀ ਰਹਿ ਚੁੱਕੇ ਹਨ।
ਜਾਣਕਾਰੀ ਅਨੁਸਾਰ ਕਿਸ਼ਨ ਸਿੰਘ ਸੋਲੰਕੀ ਅਹਿਮਦਾਬਾਦ ਜ਼ਿਲ੍ਹੇ ਦੇ ਸਾਬਕਾ ਮੀਡੀਆ ਕਨਵੀਨਰ ਅਤੇ ਭਾਜਪਾ ਦੀ ਡਿਬੇਟ ਟੀਮ ਦੇ ਮੈਂਬਰ ਰਹਿ ਚੁੱਕੇ ਹਨ।
ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਤਸਵੀਰ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਸੀ।