ਸ੍ਰੀਨਗਰ :
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੈਟਰੋਲ ਅਤੇ ਡੀਜ਼ਲ ਨੂੰ ਗੁਡਸ ਐਂਡ ਸਰਵਿਸਿਜ਼ ਟੈਕਸ (ਜੀਐੱਸਟੀ) ਦੇ ਅਧੀਨ ਲਿਆਉਣ ਲਈ ਤਿਆਰ ਹੈ।
ਪਰ ਇਸ ਗੱਲ ਦੀ ਸੰਭਾਵਨਾ ਨਹੀਂ ਹੈ ਕਿ ਰਾਜ ਅਜਿਹੇ ਕਦਮ ਲਈ ਸਹਿਮਤ ਹੋਣਗੇ।
ਇਹ ਪ੍ਰਗਟਾਵਾ ਕਰਦਿਆਂ ਪੁਰੀ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ਵਿੱਚ ਲਿਆਉਣ ਲਈ, ਰਾਜਾਂ ਨੂੰ ਸਹਿਮਤ ਹੋਣਾ ਚਾਹੀਦਾ ਹੈ।
ਜੇਕਰ ਰਾਜ ਕਦਮ ਉਠਾਉਂਦੇ ਹਨ ਤਾਂ ਅਸੀਂ ਹਰ ਤਰ੍ਹਾਂ ਨਾਲ ਤਿਆਰ ਹਾਂ। ਇਹ ਮੇਰੀ ਸਮਝ ਹੈ। ਇਹ ਇੱਕ ਵੱਖਰਾ ਮੁੱਦਾ ਹੈ ਕਿ ਇਸਨੂੰ ਕਿਵੇਂ ਲਾਗੂ ਕਰਨਾ ਹੈ। punjabijagran