- ਮਰਨ ਵਾਲਿਆਂ ਵਿੱਚ ਇੱਕ ਹੀ ਪਰਿਵਾਰ ਦੇ ਸੱਤ ਮੈਂਬਰ
ਓਡੀਸ਼ਾ
ਓਡੀਸ਼ਾ ਦੇ ਗੰਜਮ ਜ਼ਿਲ੍ਹੇ ਦੇ ਦਿਗਪਹਾੰਡੀ ਨੇੜੇ ਦੋ ਬੱਸਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ।
ਗੰਜਮ ਜ਼ਿਲ੍ਹਾ ਮੈਜਿਸਟਰੇਟ ਦਿਬਿਆ ਜੋਤੀ ਪਰੀਦਾ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਐਮਕੇਸੀਜੀ ਮੈਡੀਕਲ ਕਾਲਜ ਲਿਜਾਇਆ ਗਿਆ।
ਦਿਬਿਆ ਜੋਤੀ ਪਰੀਦਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਅਸੀਂ ਜ਼ਖਮੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।
12 members of marriage party killed in bus collision in Odisha’s Ganjam district: Police
— Press Trust of India (@PTI_News) June 26, 2023
ਇਹ ਘਟਨਾ ਗੰਜਮ ਜ਼ਿਲੇ ‘ਚ ਉਸ ਸਮੇਂ ਵਾਪਰੀ ਜਦੋਂ ਬਾਰਾਤੀ ਬਰਹਮਪੁਰ ’ਚ ਇਕ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਤੋਂ ਬਾਅਦ ਦਿਗਪਹਾੰਡੀ ਨੇੜੇ ਖੰਡਦੇਉਲੀ ਪਰਤ ਰਹੇ ਸਨ।
ਐਸਪੀ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲਾਂ ‘ਚ ਭਰਤੀ ਕਰਵਾਇਆ।
ਇੱਕ ਹੋਰ ਪੁਲਿਸ ਅਧਿਕਾਰੀ ਨੇ ਕਿਹਾ, “12 ਮਰਨ ਵਾਲਿਆਂ ਵਿੱਚ ਇੱਕ ਹੀ ਪਰਿਵਾਰ ਦੇ ਸੱਤ ਮੈਂਬਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸ਼ਾਮਲ ਹਨ।”
ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦਾ ਐਮਕੇਸੀਜੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਦਿਗਪਹਾੰਡੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।