ਸਹਾਰਨਪੁਰ (ਉੱਤਰ ਪ੍ਰਦੇਸ਼)
ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ ‘ਚ ਖਿਡਾਰੀਆਂ ਨੂੰ ਟਾਇਲਟ ‘ਚ ਰੱਖਿਆ ਭੋਜਨ ਪਰੋਸਣ ਦੇ ਦੋਸ਼ ‘ਚ ਜ਼ਿਲਾ ਖੇਡ ਅਧਿਕਾਰੀ ਅਨੀਮੇਸ਼ ਸਕਸੈਨਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਵਧੀਕ ਮੁੱਖ ਸਕੱਤਰ ਖੇਡਾਂ ਨਵਨੀਤ ਸਹਿਗਲ ਨੇ ਦੱਸਿਆ ਕਿ ਅਨੀਮੇਸ਼ ਸਕਸੈਨਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਰਾਜ ਸਰਕਾਰ ਨੇ ਏਡੀਐਮ ਵਿੱਤ ਅਤੇ ਮਾਲੀਆ ਰਜਨੀਸ਼ ਕੁਮਾਰ ਮਿਸ਼ਰਾ ਨੂੰ ਘਟਨਾ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ।
ਖਿਡਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅੱਧਾ ਪਕਾਇਆ ਭੋਜਨ ਦਿੱਤਾ ਜਾ ਰਿਹਾ ਹੈ, ਜੋ ਕਿ ਜਗ੍ਹਾ ਦੀ ਘਾਟ ਕਾਰਨ ਟਾਇਲਟ ਵਿੱਚ ਰੱਖਿਆ ਗਿਆ ਸੀ। aapkikhabar.com