BREAKING: ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਖਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ

220

 

ਮੁੰਬਈ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਦਿੱਗਜ ਖਿਡਾਰੀ ਵਿਨੋਦ ਕਾਂਬਲੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਉਸਦੀ ਪਤਨੀ ਨੇ ਉਸਦੇ ਖਿਲਾਫ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਨੇ ਸ਼ਰਾਬ ਦੇ ਨਸ਼ੇ ਵਿੱਚ ਉਸਦੇ ਨਾਲ ਕਥਿਤ ਤੌਰ ‘ਤੇ ਦੁਰਵਿਵਹਾਰ ਅਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਕੇਂਦਰ ਸਰਕਾਰ ਨੇ 200 ਤੋਂ ਵੱਧ ਮੋਬਾਈਲ ਐਪਸ ‘ਤੇ ਲਾਈ ਪਾਬੰਦੀ

ਵਿਨੋਦ ਕਾਂਬਲੀ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁੰਬਈ ਪੁਲਿਸ ਨੇ ਆਈਪੀਸੀ ਦੀ ਧਾਰਾ 324 ਅਤੇ 504 ਦੇ ਤਹਿਤ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕਾਂਬਲੀ ਦੀ ਪਤਨੀ ਨੇ ਦੋਸ਼ ਲਾਇਆ ਹੈ ਕਿ ਵਿਨੋਦ ਕਾਂਬਲੀ ਨੇ ਕੁਕਿੰਗ ਪੈਨ ਦਾ ਹੈਂਡਲ ਉਸ ‘ਤੇ ਸੁੱਟ ਦਿੱਤਾ, ਜਿਸ ਕਾਰਨ ਉਸ ਦੇ ਸਿਰ ‘ਤੇ ਸੱਟ ਲੱਗ ਗਈ।

ਇਹ ਵੀ ਪੜ੍ਹੋ- ਵੱਡੀ ਖ਼ਬਰ- ਪੰਜਾਬ ਪੁਲਿਸ ਦੇ ਦੋ ਅਧਿਕਾਰੀ ਸਸਪੈਂਡ

ਕਾਂਬਲੀ ਦੀ ਪਤਨੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਨੂੰ ਦੁਪਹਿਰ 1 ਤੋਂ 1.30 ਵਜੇ ਦੇ ਦਰਮਿਆਨ ਵਾਪਰੀ ਜਦੋਂ ਕਾਂਬਲੀ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ‘ਚ ਬਾਂਦਰਾ ਸਥਿਤ ਉਨ੍ਹਾਂ ਦੇ ਫਲੈਟ ‘ਤੇ ਪਹੁੰਚਿਆ ਅਤੇ ਪਤਨੀ ਨਾਲ ਬਦਸਲੂਕੀ ਕੀਤੀ। ਇਸ ਤੋਂ ਬਾਅਦ ਉਹ ਭੱਜ ਕੇ ਰਸੋਈ ‘ਚ ਗਿਆ ਅਤੇ ਕੁਕਿੰਗ ਪੈਨ ਦਾ ਹੈਂਡਲ ਫੜ ਕੇ ਮੇਰੇ ਵੱਲ ਸੁੱਟ ਦਿੱਤਾ।

ਇਹ ਵੀ ਪੜ੍ਹੋ- BREAKING- ਪੰਜਾਬ ‘ਚ ਅਕਾਲੀ-ਕਾਂਗਰਸ ਨੂੰ ਵੱਡਾ ਝਟਕਾ; ਕਈ ਲੀਡਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਬਾਂਦਰਾ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਦੇ ਆਉਣ ਤੋਂ ਪਹਿਲਾਂ ਵਿਨੋਦ ਕਾਂਬਲੀ ਦੀ ਪਤਨੀ ਨੇ ਭਾਭਾ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਇਆ ਸੀ। ਇਸ ਤੋਂ ਬਾਅਦ ਕਾਂਬਲੀ ਦੀ ਪਤਨੀ ਥਾਣੇ ਪਹੁੰਚੀ ਅਤੇ ਆਪਣੇ ਪਤੀ ਖਿਲਾਫ ਐਫਆਈਆਰ ਦਰਜ ਕਰਵਾਈ।

ਇਹ ਵੀ ਪੜ੍ਹੋ- Breaking: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਵਾਧਾ

ਬਾਂਦਰਾ ਪੁਲਿਸ ਅਨੁਸਾਰ ਵਿਨੋਦ ਕਾਂਬਲੀ ਦੇ ਖਿਲਾਫ ਆਈਪੀਸੀ ਦੀ ਧਾਰਾ 324 ਅਤੇ 504 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਉਨ੍ਹਾਂ ਦਾ 12 ਸਾਲ ਦਾ ਬੇਟਾ ਸਾਬਕਾ ਕ੍ਰਿਕਟਰ ਅਤੇ ਉਨ੍ਹਾਂ ਦੀ ਪਤਨੀ ਵਿਚਾਲੇ ਹੋਏ ਝਗੜੇ ਦਾ ਗਵਾਹ ਬਣ ਗਿਆ ਹੈ, ਜੋ ਇਹ ਸਭ ਦੇਖ ਕੇ ਘਬਰਾ ਗਿਆ ਸੀ।

ਇਹ ਵੀ ਪੜ੍ਹੋ- Transfers News: ਸਰਕਾਰ ਵਲੋਂ IAS ਅਤੇ HAS ਅਧਿਕਾਰੀਆਂ ਦੀਆਂ ਬਦਲੀਆਂ

ਕਾਂਬਲੀ ਦੀ ਪਤਨੀ ਐਂਡਰੀਆ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਕਿਹਾ, ‘ਉਹ ਮੈਨੂੰ ਧਮਕੀਆਂ ਦਿੰਦਾ ਰਹਿੰਦਾ ਹੈ। ਉਹ ਮੈਨੂੰ ਅਤੇ ਮੇਰੇ ਬੱਚੇ ਨਾਲ ਦੁਰਵਿਵਹਾਰ ਕਰਦੇ ਹਨ, ਉਨ੍ਹਾਂ ਨੂੰ ਕੁੱਟਦੇ ਵੀ ਹਨ। ਕੁੱਕਿੰਗ ਪੈਨ ਨਾਲ ਕੁੱਟਣ ਤੋਂ ਬਾਅਦ, ਉਨ੍ਹਾਂ ਨੇ ਸਾਨੂੰ ਡੰਡੇ ਨਾਲ ਵੀ ਕੁੱਟਿਆ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਮੁਲਾਜ਼ਮਾਂ ‘ਤੇ ਸਖ਼ਤੀ; ਡਿਊਟੀ ਦੌਰਾਨ ਪਾਰਟੀਆਂ ਕਰਨ ਤੋਂ ਵਰਜਿਆਂ

ਜ਼ਿਕਰਯੋਗ ਹੈ ਕਿ ਵਿਨੋਦ ਕਾਂਬਲੀ ਨੂੰ ਇਸ ਤੋਂ ਪਹਿਲਾਂ ਪਿਛਲੇ ਸਾਲ ਫਰਵਰੀ ‘ਚ ਪੁਲਸ ਨੇ ਗ੍ਰਿਫਤਾਰ ਕੀਤਾ ਸੀ। ਫਿਰ ਉਸ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਕਾਰ ਨਾਲ ਇੱਕ ਹੋਰ ਵਾਹਨ ਨੂੰ ਟੱਕਰ ਮਾਰ ਦਿੱਤੀ। abp

 

LEAVE A REPLY

Please enter your comment!
Please enter your name here