Breaking News: ਯੂਨੀਵਰਸਿਟੀ ‘ਚ ਦੋ ਵਿਦਿਆਰਥੀ ਧੜਿਆਂ ‘ਚ ਖ਼ੂਨੀ ਝੜਪ, ਕਈ ਵਿਦਿਆਰਥੀ ਗੰਭੀਰ ਜ਼ਖਮੀ

416

 

ਗੁਰੂਗ੍ਰਾਮ

ਗੁਰੂਗ੍ਰਾਮ ਰੋਡ ‘ਤੇ ਸਥਿਤ ਜੀਡੀ ਗੋਇਨਕਾ ਯੂਨੀਵਰਸਿਟੀ ‘ਚ ਫੁੱਟਬਾਲ ਦਾ ਮੈਦਾਨ ਉਸ ਸਮੇਂ ਜੰਗ ਦੇ ਅਖਾੜੇ ‘ਚ ਬਦਲ ਗਿਆ, ਜਦੋਂ ਵਿਦਿਆਰਥੀਆਂ ਦੇ ਦੋ ਧੜਿਆਂ ‘ਚ ਟਕਰਾਅ ਹੋ ਗਿਆ। ਇਸ ਦੌਰਾਨ ਇਕ ਧੜੇ ਨੇ ਦੂਜੇ ਗਰੁੱਪ ‘ਤੇ ਲਾਠੀਆਂ ਅਤੇ ਪਾਈਪਾਂ ਨਾਲ ਹਮਲਾ ਕਰ ਦਿੱਤਾ, ਜਿਸ ‘ਚ ਦਰਜਨਾਂ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ।

ਯੂਨੀਵਰਸਿਟੀ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ, ਜਿੱਥੇ ਕਈ ਵਿਦਿਆਰਥੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਦੀ ਸੂਚਨਾ ‘ਤੇ ਪਹੁੰਚੀ ਪੁਲਸ ਨੇ ਜ਼ਖਮੀ ਦੇ ਬਿਆਨਾਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਗੋਇਨਕਾ ਯੂਨੀਵਰਸਿਟੀ ਦੇ ਅੰਦਰ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਤੋਂ ਵੀ ਵਿਦਿਆਰਥੀ ਪੜ੍ਹਨ ਲਈ ਆਉਂਦੇ ਹਨ। ਪਰ ਇਸ ਯੂਨੀਵਰਸਿਟੀ ਦੇ ਅੰਦਰ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਟਕਰਾਅ ਰਹਿੰਦਾ ਹੈ। ਪਰ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਨੂੰ ਲਗਾਮ ਲਗਾਉਣ ਵਿੱਚ ਨਾਕਾਮ ਸਾਬਤ ਹੋ ਰਿਹਾ ਹੈ।

ਫੁੱਟਬਾਲ ਖੇਡਦੇ ਸਮੇਂ ਵਿਦਿਆਰਥੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਇਸ ਦੌਰਾਨ ਦੋਵਾਂ ਵਿਚਾਲੇ ਖੂਨੀ ਝੜਪ ਹੋ ਗਈ, ਜਿਸ ‘ਚ ਦਰਜਨਾਂ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ। ਯੂਨੀਵਰਸਿਟੀ ਪ੍ਰਸ਼ਾਸਨ ਦੋਸ਼ੀ ਵਿਦਿਆਰਥੀਆਂ ਨੂੰ ਸਜ਼ਾ ਦੇਣ ਦੀ ਬਜਾਏ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

 

LEAVE A REPLY

Please enter your comment!
Please enter your name here