Breaking: ਮੋਹਾਲੀ ‘ਚ ਫਿਰ ਵਾਪਰਿਆ ਵੱਡਾ ਹਾਦਸਾ, 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ, ਕਈ ਲੋਕ ਬੇਸਮੈਂਟ ‘ਚ ਦੱਬੇ

392

 

ਚੰਡੀਗੜ੍ਹ

ਚੰਡੀਗੜ੍ਹ ਵਿਚ ਮੋਹਾਲੀ ਸਿਟੀ ਸੈਂਟਰ ਵਿਚ ਨਿਰਮਾਣ ਅਧੀਨ ਇੱਕ ਇਮਾਰਤ ਵਿਚ ਵੱਡਾ ਹਾਦਸਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਇਮਾਰਤ ਵਿਚ ਡਬਲ ਬੇਸਮੈਂਟ ਦੀ ਖੁਦਾਈ ਦੇ ਦੌਰਾਨ ਇਹ ਹਾਦਸਾ ਵਾਪਰਿਆ ਅਤੇ ਇਸ ਵਿਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕਾਂ ਦੇ ਬੇਸਮੈਂਟ ਵਿਚ ਦੱਬੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਦੱਸਿਆ ਇਹ ਵੀ ਜਾ ਰਿਹਾ ਹੈ ਕਿ, ਅੱਧੀ ਦਰਜਨ ਦੇ ਕਰੀਬ ਲੋਕ ਇਸ ਹਾਦਸੇ ਵਿਚ ਜ਼ਖਮੀ ਹੋਏ ਹਨ ਅਤੇ ਦੋ ਜਣਿਆਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆ ਉਨ੍ਹਾਂ ਨੂੰ ਮੈਕਸ ਹਸਪਤਾਲ ਅਤੇ ਸਰਕਾਰੀ ਹਸਪਤਾਲ ਮੋਹਾਲੀ ਵਿਖੇ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਸ਼ੰਕਰ ਉਮਰ 30 ਸਾਲ ਅਤੇ ਰਵਿੰਦਰ ਉਮਰ 28 ਸਾਲ ਵਜੋਂ ਹੋਈ ਹੈ।

ਮੌਕੇ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਜਿਵੇਂ ਹੀ ਪੁਲਿਸ ਨੂੰ ਇਸ ਘਟਨਾ ਬਾਰੇ ਸੂਚਨਾ ਮਿਲੀ ਤਾਂ, ਉਹ ਤੁਰੰਤ ਮੌਕੇ ਤੇ ਪਹੁੰਚ ਗਈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਇਹ ਹਾਦਸਾ ਹੋਇਆ ਹੈ, ਉਸ ਦੇ ਨਾਲ ਹੀ ਅੱਠ ਮੰਜ਼ਿਲਾ ਇਮਾਰਤ ਬਣੀ ਹੋਈ ਹੈ। ਹੁਣ ਇਸ ਥਾਂ ’ਤੇ ਇਮਾਰਤ ਉਸਾਰੀ ਜਾਣੀ ਸੀ।

ਇੱਥੇ ਇੱਕ ਡਬਲ ਬੇਸਮੈਂਟ ਦੀ ਖੁਦਾਈ ਕੀਤੀ ਜਾ ਰਹੀ ਸੀ। ਦੋ ਜੇਸੀਬੀ ਮਸ਼ੀਨਾਂ ਖੁਦਾਈ ਵਿੱਚ ਲੱਗੀਆਂ ਹੋਈਆਂ ਸਨ। ਅਚਾਨਕ ਉਪਰੋਂ ਕੱਚੀ ਮਿੱਟੀ ਡਿੱਗਣ ਕਾਰਨ ਉਥੇ ਕੰਮ ਕਰਦੇ ਮਜ਼ਦੂਰ ਹੇਠਾਂ ਦੱਬ ਗਏ, ਜਦੋਂਕਿ ਦੋ ਜਣਿਆਂ ਨੇ ਮੌਕੇ ਤੇ ਹੀ ਪ੍ਰਾਣ ਤਿਆਗ ਦਿੱਤੇ।

 

LEAVE A REPLY

Please enter your comment!
Please enter your name here