ਨਵੀਂ ਦਿੱਲੀ:
ਜਲ ਬੋਰਡ ਦੇ ਅਧਿਕਾਰੀਆਂ ਖ਼ਿਲਾਫ਼ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਸੂਤਰਾਂ ਅਨੁਸਾਰ 2012-2019 ਦਰਮਿਆਨ ਖਪਤਕਾਰਾਂ ਤੋਂ ਵਸੂਲੇ ਗਏ 20 ਕਰੋੜ ਰੁਪਏ ਦੇ ਬਿੱਲ ਦੀ ਰਕਮ ਦਿੱਲੀ ਜਲ ਬੋਰਡ ਦੇ ਖਾਤੇ ਵਿੱਚ ਨਹੀਂ ਪਹੁੰਚੀ। ਉਪ ਰਾਜਪਾਲ ਨੇ ਮੁੱਖ ਸਕੱਤਰ ਨੂੰ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਦਿੱਲੀ ਜਲ ਬੋਰਡ (ਡੀਜੇਬੀ) ਦੇ ਅਧਿਕਾਰੀਆਂ ਅਤੇ ਕਾਰਪੋਰੇਸ਼ਨ ਬੈਂਕ (ਹੁਣ ਯੂਨੀਅਨ ਬੈਂਕ ਆਫ ਇੰਡੀਆ) ਦੀ ਮਿਲੀਭੁਗਤ ਨਾਲ ਦਿੱਲੀ ਜਲ ਬੋਰਡ ਦੀ 20 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਸਬੰਧ ਵਿੱਚ ਇੱਕ ਐਫਆਈਆਰ ਦਾ ਆਦੇਸ਼ ਦਿੱਤਾ ਗਿਆ ਹੈ।
ਸੂਤਰਾਂ ਮੁਤਾਬਕ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪਿਛਲੇ ਹਫ਼ਤੇ ਦਿੱਲੀ ਜਲ ਬੋਰਡ ਦੇ ਸੀਈਓ ਨੂੰ ਅਧਿਕਾਰੀਆਂ ਦੀ ਜਾਂਚ ਕਰਨ ਅਤੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ndtv