ਨਵੀਂ ਦਿੱਲੀ-
ਵੀਰਵਾਰ ਨੂੰ ਝਾਰਖੰਡ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਸੂਬੇ ਵਿੱਚ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਝਾਰਖੰਡ ਮੁਕਤੀ ਮੋਰਚਾ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਸੀ।
ਇਸ ਬਾਰੇ ਫੈਸਲਾ 1 ਸਤੰਬਰ ਨੂੰ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਕੁੱਲ 24 ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਮੰਤਰੀ ਮੰਡਲ ਦੀ ਬੈਠਕ ‘ਚ ਫੈਸਲਾ ਲਿਆ ਗਿਆ ਕਿ 5 ਸਤੰਬਰ ਯਾਨੀ ਅਧਿਆਪਕ ਦਿਵਸ ‘ਤੇ ਝਾਰਖੰਡ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਸੂਤਰਾਂ ਮੁਤਾਬਕ ਹੇਮੰਤ ਸੋਰੇਨ ਦੀ ਸਰਕਾਰ ਭਰੋਸੇ ਦਾ ਵੋਟ ਲਿਆਉਣ ‘ਤੇ ਵਿਚਾਰ ਕਰ ਰਹੀ ਹੈ।