ਦਿੱਲੀ-
ਦਿੱਲੀ ਵਿੱਚ ਸੀਬੀਆਈ ਹੈੱਡਕੁਆਰਟਰ ਵਿੱਚ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
‘ਆਪ’ ਵਰਕਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਦੇ ਖਿਲਾਫ ਸੀਬੀਆਈ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕਰ ਰਹੇ ਹਨ।
‘ਆਪ’ ਵਿਧਾਇਕ ਅਤੇ ਵਕੀਲ ਸੋਮਨਾਥ ਭਾਰਤੀ ਨੇ ਸੀਬੀਆਈ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਵਕੀਲ ਵਜੋਂ ਸਿਸੋਦੀਆ ਦੇ ਨਾਲ ਰਹਿਣ ਦਿੱਤਾ ਜਾਵੇ।
‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਕੁੜਤਾ ਪਾੜਿਆ ਗਿਆ ਅਤੇ ਇਕ ਸੰਸਦ ਮੈਂਬਰ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਦੀ ਸਾਜਿਸ਼ ਦਾ ਜਨਤਾ ਆਪਣੀ ਵੋਟ ਨਾਲ ਜਵਾਬ ਦੇਵੇਗੀ।
ਪੁਲੀਸ ਨੇ ਸੀਬੀਆਈ ਦਫ਼ਤਰ ਦੇ ਬਾਹਰ ਬੈਠੇ ‘ਆਪ’ ਆਗੂਆਂ ਤੇ ਵਰਕਰਾਂ ਨੂੰ ਚੇਤਾਵਨੀ ਦੇਣੀ ਸ਼ੁਰੂ ਕਰ ਦਿੱਤੀ ਹੈ ਕਿ ਉਹ ਤੁਰੰਤ ਇੱਥੋਂ ਚਲੇ ਜਾਣ ਨਹੀਂ ਤਾਂ ਉਨ੍ਹਾਂ ਨੂੰ ਜ਼ਬਰਦਸਤੀ ਹਟਾਉਣਾ ਪਵੇਗਾ। ਪੁਲਿਸ ਕਾਰਵਾਈ ਦੀ ਤਿਆਰੀ ਕਰ ਰਹੀ ਹੈ। ABP