Petrol Diesel Price Today:
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਦੇ ਵਿਚਕਾਰ ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਰੋਜ਼ਾਨਾ ਵਾਂਗ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ।
ਹਾਲਾਂਕਿ ਤੇਲ ਕੰਪਨੀਆਂ ਨੇ ਸ਼ਨੀਵਾਰ (12 ਨਵੰਬਰ) ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਇਸ ਤਰ੍ਹਾਂ ਅੱਜ ਲਗਾਤਾਰ 175ਵਾਂ ਦਿਨ ਹੈ ਜਦੋਂ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਸਰਕਾਰੀ ਤੇਲ ਕੰਪਨੀਆਂ ਨੇ ਅੱਜ ਸ਼ਨੀਵਾਰ 12 ਨਵੰਬਰ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਤੇਲ ਕੰਪਨੀਆਂ ਨੇ ਲਗਾਤਾਰ 154ਵੇਂ ਦਿਨ ਆਮ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਯਾਨੀ ਅੱਜ ਵੀ ਤੇਜ ਦੀਆਂ ਕੀਮਤਾਂ ਸਥਿਰ ਹਨ।
ਫਿਲਹਾਲ ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉਥੇ ਹੀ ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ।
ਜਦਕਿ ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਦੂਜੇ ਪਾਸੇ ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। news24