ਨਵੀਂ ਦਿੱਲੀ-
ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਜ ਸਭਾ ਮੈਂਬਰ ਐਮਏ ਖ਼ਾਨ ਦੇ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਅਸਤੀਫ਼ਾ ਦੇਣ ਤੋਂ ਬਾਅਦ ਸਾਬਕਾ ਰਾਜ ਸਭਾ ਮੈਂਬਰ ਐੱਮ ਏ ਖ਼ਾਨ ਦੇ ਵਲੋਂ ਕਾਂਗਰਸ ਪਾਰਟੀ ਤੇ ਗੰਭੀਰ ਦੋਸ਼ ਲਗਾਏ ਹਨ।
ਐਮਏ ਖਾਨ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਅਸਤੀਫ਼ੇ ਦੇਣ ਲਈ ਮਜਬੂਰ ਹਨ। ਸਿਖਰਲੀ ਲੀਡਰਸ਼ਿਪ ਪਾਰਟੀ ਦੇ ਹੇਠਲੇ ਪੱਧਰ ਦੇ ਵਰਕਰਾਂ ਨੂੰ ਮੁੜ ਜੋਰਦਾਰ ਬਣਾਉਣ ਵੱਲ ਕੋਈ ਕਦਮ ਨਹੀਂ ਚੁੱਕਦੀ।
ਪੰਡਿਤ ਨਹਿਰੂ, ਇੰਦਰਾ ਗਾਂਧੀ, ਸੰਜੇ ਗਾਂਧੀ ਅਤੇ ਰਾਜੀਵ ਗਾਂਧੀ ਦੀ ਲੀਡਰਸ਼ਿਪ ਵੱਲੋਂ ਆਪਣੀ ਵਚਨਬੱਧਤਾ ਅਤੇ ਲਗਨ ਨਾਲ ਦੇਸ਼ ਦੀ ਸੇਵਾ ਕਰਨ ਦੀ ਗੱਲ ਕੀਤੀ ਜਾਂਦੀ ਹੈ।
ਇਹ ਸਭ ਦੇਖਣ ਤੋਂ ਬਾਅਦ ਮੇਰੇ ਕੋਲ ਪਾਰਟੀ ਛੱਡਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ। ਇਸ ਲਈ ਮੈਂ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਰਿਹਾ ਹਾਂ।