ਚੰਡੀਗੜ੍ਹ-
ਤਿੰਨ ਵਾਰ ਦੇ ਸਾਬਕਾ ਸੰਸਦ ਸੁਰੇਸ਼ ਚੰਦੇਲ ਨੇ ਮੰਗਲਵਾਰ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਤਿੰਨ ਸਾਲ ਬਾਅਦ ਭਾਜਪਾ ‘ਚ ਵਾਪਸੀ ਕੀਤੀ।
ਚੰਦੇਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਤੋਂ ਇਕ ਦਿਨ ਪਹਿਲਾਂ ਬਿਲਾਸਪੁਰ ਦੇ ਗ੍ਰਹਿ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ, ਮੁੱਖ ਮੰਤਰੀ ਜੈ ਰਾਮ ਠਾਕੁਰ, ਸੂਬਾ ਪ੍ਰਧਾਨ ਸੁਰੇਸ਼ ਕਸ਼ਯਪ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋਏ।
ਭਾਜਪਾ ਦੇ ਸੂਬਾ ਪ੍ਰਧਾਨ ਸੁਰੇਸ਼ ਕਸ਼ਯਪ ਨੇ ਕਿਹਾ ਕਿ ਚੰਦੇਲ ਕਾਂਗਰਸ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਇਸ ਤੋਂ ਪਹਿਲਾਂ ਸੂਬਾ ਭਾਜਪਾ ਪ੍ਰਧਾਨ ਰਹਿ ਚੁੱਕੇ ਹਨ। ਇਹ ਕਾਂਗਰਸ ਲਈ ਵੱਡਾ ਝਟਕਾ ਹੈ।
ਕਸ਼ਯਪ ਨੇ ਕਿਹਾ ਕਿ, ਕਾਂਗਰਸੀ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕਾਰਨ ਕਾਂਗਰਸ ਵਿੱਚ ਭਾਈ-ਭਤੀਜਾਵਾਦ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਪਹਿਲਾਂ ਨਾਲੋਂ ਵੱਧ ਬਹੁਮਤ ਮਿਲੇਗਾ।