ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਨੂੰ ਪਾਰਟੀ ਦਾ ਨਵਾਂ ਰਾਸ਼ਟਰੀ ਪ੍ਰਧਾਨ ਚੁਣਿਆ ਗਿਆ ਹੈ। ਕਰੀਬ 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦੇ ਕਿਸੇ ਨੇਤਾ ਨੂੰ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ।
#CongressPresidentElection | मल्लिकार्जुन खड़गे कांग्रेस के नए अध्यक्ष होंगे। उन्हें 7000 से ज्यादा वोट मिले और शशि थरूर को 1000 से ज्यादा वोट मिले हैं।
— ANI_HindiNews (@AHindinews) October 19, 2022
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 17 ਅਕਤੂਬਰ ਨੂੰ ਵੋਟਿੰਗ ਹੋਈ ਸੀ। ਇਸ ਵਾਰ ਮੁਕਾਬਲਾ ਪਾਰਟੀ ਦੇ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿਚਕਾਰ ਸੀ। ਜਿਸ ਵਿੱਚ ਮਲਿਕਾਰਜੁਨ ਖੜਗੇ ਸ਼ਸ਼ੀ ਥਰੂਰ ਨੂੰ ਹਰਾਉਣ ਵਿੱਚ ਸਫਲ ਰਹੇ।
ਮੀਡੀਆ ਰਿਪੋਰਟਾਂ ਮੁਤਾਬਕ, ਮਲਿਕਾਰਜੁਨ ਖੜਗੇ ਨੂੰ 7,897 ਵੋਟਾਂ ਮਿਲੀਆਂ, ਜਦਕਿ ਸ਼ਸ਼ੀ ਥਰੂਰ ਨੂੰ 1,072 ਵੋਟਾਂ ਮਿਲੀਆਂ।