ਸਰਕਾਰੀ ਮੁਲਾਜ਼ਮਾਂ ਦੇ ਡੀ.ਏ (DA) ‘ਚ ਹੋਇਆ ਵਾਧਾ; ਇਸ ਸੂਬੇ ਦੀ ਸਰਕਾਰ ਨੇ ਦਿੱਤਾ ਦੀਵਾਲੀ ਤੋਹਫ਼ਾ

1869

 

DA Hike:

ਸਤੰਬਰ ਦੇ ਅਖੀਰ ਵਿੱਚ, ਕੇਂਦਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕੀਤਾ ਸੀ। ਇਸ ਨੂੰ 34 ਫੀਸਦੀ ਤੋਂ 4 ਫੀਸਦੀ ਵਧਾ ਕੇ 38 ਫੀਸਦੀ ਕਰ ਦਿੱਤਾ ਗਿਆ ਹੈ।

ਇਸ ਤੋਂ ਬਾਅਦ ਕੁਝ ਹੋਰ ਰਾਜ ਵੀ ਆਪਣੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕਰ ਰਹੇ ਹਨ। ਹੁਣ ਬੀਤੀ ਰਾਤ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਵੀ ਇੱਥੋਂ ਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਮਹਿੰਗਾਈ ਭੱਤੇ ਵਿੱਚ ਵਾਧਾ ਕਰਕੇ ਤੋਹਫ਼ਾ ਦਿੱਤਾ ਹੈ।

ਉੱਤਰ ਪ੍ਰਦੇਸ਼ ਸਰਕਾਰ ਨੇ ਰਾਜ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ ਦਿੰਦੇ ਹੋਏ 1 ਜੁਲਾਈ ਤੋਂ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੀ ਦਰ ਵਿੱਚ ਚਾਰ ਫੀਸਦੀ ਵਾਧੇ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਰਾਤ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ 1 ਜੁਲਾਈ 2022 ਤੋਂ ਰਾਜ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ/ਪਰਿਵਾਰਕ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੀ ਮੌਜੂਦਾ ਦਰ 34% ਤੋਂ ਵਧਾ ਕੇ 38% ਕਰ ਦਿੱਤੀ ਹੈ।

ਇਸੇ ਟਵੀਟ ‘ਚ ਇਕ ਹੋਰ ਅਹਿਮ ਐਲਾਨ ਕਰਦੇ ਹੋਏ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ, ‘ਵਿੱਤੀ ਸਾਲ 2021-22 ਲਈ ਹਰੇਕ ਕਰਮਚਾਰੀ ਨੂੰ 6,908 ਰੁਪਏ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਗਿਆ ਹੈ।’ abp

 

LEAVE A REPLY

Please enter your comment!
Please enter your name here