ਕੇਂਦਰ ਸਰਕਾਰ ਤੋਂ ਬਾਅਦ ਇਸ ਸੂਬੇ ਦੀ ਸਰਕਾਰ ਨੇ ਵੀ ਵਧਾਇਆ ਸਰਕਾਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ

767

 

Rajasthan DA Hike:

ਸਿਆਸੀ ਉਥਲ-ਪੁਥਲ ਦਰਮਿਆਨ ਰਾਜਸਥਾਨ ਸਰਕਾਰ ਨੇ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਸੀਐਮ ਅਸ਼ੋਕ ਗਹਿਲੋਤ ਨੇ ਇਸ ਸਬੰਧੀ ਟਵੀਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਤਰਜ਼ ‘ਤੇ ਰਾਜ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਨੂੰ ਮਿਲਣ ਵਾਲੀ ਮਹਿੰਗਾਈ ਰਾਹਤ ਦੀ ਦਰ ਵਿੱਚ ਚਾਰ ਫੀਸਦੀ ਦਾ ਵਾਧਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ 1 ਜੁਲਾਈ, 2022 ਤੋਂ ਰਾਜ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 38 ਫੀਸਦੀ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ ਦਰ ਅਦਾ ਕੀਤੀ ਜਾਵੇਗੀ।

ਕੇਂਦਰ ਸਰਕਾਰ ਪਹਿਲਾਂ ਐਲਾਨ ਕਰਦੀ ਹੈ, ਪਰ ਇਸ ਨੂੰ ਲੰਮੇ ਸਮੇਂ ਬਾਅਦ ਲਾਗੂ ਕਰ ਦਿੱਤਾ ਜਾਂਦਾ ਹੈ, ਜਦਕਿ ਸਾਡੀ ਸਰਕਾਰ ਵੀ ਬਿਨਾਂ ਦੇਰੀ ਕੀਤੇ ਐਲਾਨ ਨਾਲ ਵਧੀ ਹੋਈ ਰਾਸ਼ੀ ਵੰਡ ਦਿੰਦੀ ਹੈ।

ਗਹਿਲੋਤ ਨੇ ਕਿਹਾ ਕਿ ਮੁਲਾਜ਼ਮਾਂ ਦੇ ਹਿੱਤ ‘ਚ ਕੀਤੇ ਗਏ ਅੱਜ ਦੇ ਐਲਾਨ ਨੂੰ ਲਾਗੂ ਕਰਨ ‘ਤੇ ਰਾਜ ਫੰਡ ‘ਚੋਂ 1096 ਕਰੋੜ ਰੁਪਏ ਦਾ ਵਾਧੂ ਖਰਚਾ ਹੋਵੇਗਾ।

LEAVE A REPLY

Please enter your comment!
Please enter your name here