ਨਵੀਂ ਦਿੱਲੀ:
ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਰੇਲਵੇ ਕਰਮਚਾਰੀਆਂ ਅਤੇ ਤੇਲ ਕੰਪਨੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਜਿੱਥੇ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਹੈ, ਉਥੇ ਹੀ ਦੂਜੇ ਪਾਸੇ ਤੇਲ ਕੰਪਨੀਆਂ ਨੂੰ 22,000 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਹੇਠਾਂ ਪੜ੍ਹੋ ਮਹੱਤਵਪੂਰਨ ਜਾਣਕਾਰੀ:
- ਕੇਂਦਰ ਸਰਕਾਰ ਵਲੋਂ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦੇ ਬੋਨਸ ਦਾ ਐਲਾਨ
- 11.27 ਲੱਖ ਰੇਲਵੇ ਕਰਮਚਾਰੀਆਂ ਨੂੰ ਮਿਲੇਗਾ ਲਾਭ
- 1832 ਕਰੋੜ ਦਾ ਉਤਪਾਦਕਤਾ ਲਿੰਕਡ ਬੋਨਸ ਦਿੱਤਾ ਜਾਵੇਗਾ
- ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਨੂੰ ਗ੍ਰਾਂਟ ਮਿਲੇਗੀ।
- ਘੱਟ ਕੀਮਤ ‘ਤੇ LPG ਦੀ ਵਿਕਰੀ ‘ਤੇ ਹੋਏ ਨੁਕਸਾਨ ਦੀ ਭਰਪਾਈ ਲਈ ਜੂਨ 2020 ਤੋਂ ਜੂਨ 2022 ਤੱਕ 22000 ਕਰੋੜ ਦੀ ਵਰਤੋਂ ਕੀਤੀ ਜਾਵੇਗੀ। ndtv