ED Arrested Sameer Mahendru:
ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ ਆਬਕਾਰੀ ਨੀਤੀ ਵਿੱਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਦੇਸ਼ ਦੇ ਮਸ਼ਹੂਰ ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ ਨੂੰ ਗ੍ਰਿਫਤਾਰ ਕੀਤਾ ਹੈ।
ਮਹਿੰਦਰੂ ਖਿਲਾਫ ਮਨੀ ਲਾਂਡਰਿੰਗ ਦੇ ਦੋਸ਼ ‘ਚ ਇਹ ਕਾਰਵਾਈ ਕੀਤੀ ਗਈ ਹੈ। ਪਹਿਲਾਂ ਕਈ ਦੌਰ ਦੀ ਪੁੱਛਗਿੱਛ ਹੋਈ, ਜਿਸ ਤੋਂ ਬਾਅਦ ਸ਼ਰਾਬ ਕਾਰੋਬਾਰੀ ਨੂੰ ਗ੍ਰਿਫਤਾਰ ਕੀਤਾ ਗਿਆ। ਅੱਜ ਮੁਲਜ਼ਮ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵਿਜੇ ਨਾਇਰ ਨੂੰ ਕੱਲ੍ਹ ਹੀ ਗ੍ਰਿਫਤਾਰ ਕੀਤਾ ਗਿਆ ਸੀ
ਦੱਸ ਦੇਈਏ ਕਿ ਬੀਤੇ ਦਿਨ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਕਾਰੋਬਾਰੀ ਵਿਜੇ ਨਾਇਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਵਿਜੇ ਨਾਇਰ ਈਵੈਂਟ ਮੈਨੇਜਮੈਂਟ ਕੰਪਨੀ ਓਨਲੀ ਮਚ ਲਾਊਡਰ ਦੇ ਸਾਬਕਾ ਸੀ.ਈ.ਓ. ਸਮਾਚਾਰ ਏਜੰਸੀ ਏਐਨਆਈ ਦੇ ਸੂਤਰਾਂ ਅਨੁਸਾਰ ਵਿਜੇ ਨਾਇਰ ਨੂੰ ਸੀਬੀਆਈ ਹੈੱਡਕੁਆਰਟਰ ਬੁਲਾਇਆ ਗਿਆ ਅਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ। abp