ਨਵੀਂ ਦਿੱਲੀ-
ਉਤਰਾਖੰਡ ਦੇ ਵਿੱਚ ਇਕ ਭਿਆਨਕ ਸੜਕ ਹਾਦਸੇ ਦੇ ਦੌਰਾਨ 6 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ, ਜਦੋਂਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ, ਇਹ ਹਾਦਸਾ ਊਧਮ ਸਿੰਘ ਨਗਰ ਜ਼ਿਲ੍ਹੇ ‘ਚ ਕਿਚਾ ਤੋਂ ਉਤਮਗੰਜ ਗੁਰਦੁਆਰਾ, ਬਹੇੜੀ, ਬਰੇਲੀ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਨਾਲ ਵਾਪਰਿਆ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਸ਼ਰਧਾਲੂਆਂ ਦਾ ਇਕ ਜਥਾ ਟਰੈਕਟਰ ਟਰਾਲੀ ਤੇ ਸਵਾਰ ਹੋ ਕੇ ਉਤਮਗੰਜ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾ ਰਿਹਾ ਸੀ।
ਜਦੋਂ ਇਹ ਜਥਾ NH-74 ਸਿਤਾਰਗੰਜ ਹਾਈਵੇਅ ਤੇ ਪਹੁੰਚਿਆ ਤਾਂ, ਸਾਹਮਣੇ ਤੋਂ ਆ ਰਹੇ ਇਕ ਵਾਹਨ ਦੇ ਨਾਲ ਟੱਕਰ ਹੋ ਗਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਕਈ ਲੋਕ ਜ਼ਖਮੀ ਹੋ ਗਏ।