ਵੱਡੀ ਖ਼ਬਰ: CBI ਵੱਲੋਂ ਸ਼ਰਾਬ ਘੁਟਾਲਾ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਸੰਮਨ ਜਾਰੀ

322

 

Delhi Breaking News-

ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।

ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਪੁੱਛਗਿੱਛ ਸੋਮਵਾਰ (17 ਅਕਤੂਬਰ) ਨੂੰ ਹੋਵੇਗੀ। ਇਸ ਦੇ ਨਾਲ ਹੀ ਇਸ ਪੁੱਛਗਿੱਛ ਨੂੰ ਲੈ ਕੇ ਮਨੀਸ਼ ਸਿਸੋਦੀਆ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ।

ਮਨੀਸ਼ ਸਿਸੋਦੀਆ ਨੇ ਟਵਿੱਟਰ ‘ਤੇ ਲਿਖਿਆ, “ਮੇਰੇ ਘਰ ‘ਤੇ 14 ਘੰਟੇ CBI ਦਾ ਛਾਪਾ, ਕੁਝ ਵੀ ਸਾਹਮਣੇ ਨਹੀਂ ਆਇਆ। ਮੇਰੇ ਬੈਂਕ ਲਾਕਰ ਦੀ ਤਲਾਸ਼ੀ ਲਈ ਤਾਂ ਉਸ ‘ਚ ਕੁਝ ਵੀ ਸਾਹਮਣੇ ਨਹੀਂ ਆਇਆ। ਉਨ੍ਹਾਂ ਨੂੰ ਮੇਰੇ ਪਿੰਡ ‘ਚ ਕੁਝ ਨਹੀਂ ਮਿਲਿਆ। ਹੁਣ ਉਨ੍ਹਾਂ ਨੇ ਮੈਨੂੰ ਕੱਲ੍ਹ 11 ਵਜੇ CBI ਹੈੱਡਕੁਆਰਟਰ ‘ਤੇ ਬੁਲਾਇਆ ਹੈ। ਮੈਂ ਜਾਵਾਂਗਾ ਅਤੇ ਆਪਣਾ ਪੂਰਾ ਸਹਿਯੋਗ ਦੇਵਾਂਗਾ। ਸਤਯਮੇਵ ਜਯਤੇ।”

 

LEAVE A REPLY

Please enter your comment!
Please enter your name here