ਚੰਡੀਗੜ੍ਹ-
ਕਵੀ ਕੁਮਾਰ ਵਿਸ਼ਵਾਸ ਅਤੇ ਭਾਜਪਾ ਆਗੂ ਤੇਜਿੰਦਰ ਬੱਗਾ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੋਵਾਂ ਖਿਲਾਫ ਦਰਜ ਐਫਆਈਆਰ ਰੱਦ ਕਰ ਦਿੱਤੀ ਹੈ।
ਇਨ੍ਹਾਂ ਦੋਵਾਂ ਆਗੂਆਂ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਸੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਬਿਆਨਬਾਜ਼ੀ ਕਰਨ ‘ਤੇ ਕੁਮਾਰ ਵਿਸ਼ਵਾਸ ਅਤੇ ਤੇਜਿੰਦਰ ਬੱਗਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਪੰਜਾਬ ਪੁਲਿਸ ਦੀ ਟੀਮ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਕੁਮਾਰ ਵਿਸ਼ਵਾਸ ਦੇ ਗਾਜ਼ੀਆਬਾਦ ਸਥਿਤ ਘਰ ਪਹੁੰਚੀ ਸੀ।
ਇਸ ਦੇ ਨਾਲ ਹੀ ਭਾਜਪਾ ਆਗੂ ਤੇਜਿੰਦਰ ਬੱਗਾ ਨੂੰ ਦਿੱਲੀ ਸਥਿਤ ਉਨ੍ਹਾਂ ਦੇ ਘਰੋਂ ਚੁੱਕ ਲਿਆ ਗਿਆ।
ਇਸ ਤੋਂ ਪਹਿਲਾਂ ਮਈ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਕਥਿਤ ਤੌਰ ‘ਤੇ ਭੜਕਾਊ ਬਿਆਨ ਦੇਣ ਦੇ ਦੋਸ਼ ‘ਚ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ।
ਪੰਜਾਬ ਦੀ ਰੂਪਨਗਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਦੋਸ਼ਾਂ ਤੋਂ ਬਾਅਦ ਕੁਮਾਰ ਵਿਸ਼ਵਾਸ ਵਿਰੁੱਧ ਕੇਸ ਦਰਜ ਕੀਤਾ ਸੀ ਕਿ ਉਸ ਨੂੰ ਅਤੇ ‘ਆਪ’ ਸਮਰਥਕਾਂ ਨੂੰ ਖਾਲਿਸਤਾਨੀ ਕਿਹਾ ਜਾ ਰਿਹਾ ਹੈ।
ਸ਼ਿਕਾਇਤ ‘ਚ ਦਾਅਵਾ ਕੀਤਾ ਗਿਆ ਹੈ ਕਿ ਇਹ ਘਟਨਾ 12 ਅਪ੍ਰੈਲ ਦੀ ਹੈ, ਜਦੋਂ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ‘ਤੇ ਵੱਖਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਾਉਂਦਿਆਂ ਟਿੱਪਣੀ ਕੀਤੀ ਸੀ।
ਕੁਮਾਰ ਵਿਸ਼ਵਾਸ ਨੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਦਾ ਰੁਖ ਕੀਤਾ ਸੀ। indiatv