ਨਵੀਂ ਦਿੱਲੀ-‘
ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਦੇ ਮੁਲਜ਼ਮ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਬੈਂਕ ਲਾਕਰਾਂ ਦੀ ਜਾਂਚ ਸ਼ੁਰੂ ਹੋ ਗਈ ਹੈ। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ 4 ਵਿੱਚ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਅਧਿਕਾਰੀ ਜਾਂਚ ਲਈ ਪਹੁੰਚੇ।
ਦੱਸਿਆ ਗਿਆ ਸੀ ਕਿ ਸੀਬੀਆਈ ਦੀ ਟੀਮ ਲਾਕਰ ਦੇ ਰਜਿਸਟਰ ਦੀ ਜਾਂਚ ਕਰੇਗੀ ਅਤੇ ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਦੇ ਬੈਂਕ ਖਾਤੇ ਦੀ ਜਾਣਕਾਰੀ ਵੀ ਇਕੱਠੀ ਕਰੇਗੀ, ਇਸ ਲਈ ਇਸ ਮਾਮਲੇ ਵਿੱਚ ਸਮਾਂ ਲੱਗ ਸਕਦਾ ਹੈ।
ਦੱਸ ਦਈਏ ਕਿ ਇਹ ਜਾਂਚ ਆਬਕਾਰੀ ਨੀਤੀ ‘ਚ ਹੋਏ ਕਥਿਤ ਘਪਲੇ ਨੂੰ ਲੈ ਕੇ ਕੀਤੀ ਜਾ ਰਹੀ ਹੈ। ਦੂਜੇ ਪਾਸੇ ਆਪਣੀ ਪਤਨੀ ਨਾਲ ਬੈਂਕ ਪਹੁੰਚੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਾਂਚ ਵਿੱਚ ਕੁਝ ਵੀ ਸਾਹਮਣੇ ਨਹੀਂ ਆਵੇਗਾ।